ਕੇਜਰੀਵਾਲ ਦਾ ਚੰਨੀ ਸਰਕਾਰ ‘ਤੇ ਵੱਡਾ ਹਮਲਾ, ਕਿਹਾ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਬਾਰੇ ਅੱਜ ਇੱਕ ਵੀਡੀਓ ਸੁਨੇਹਾ ਜਾਰੀ ਕਰਕੇ ਕਿਹਾ, ”ਅਸੀਂ ਦਿੱਲੀ ਦੇ ਸਰਕਾਰੀ ਸਕੂਲ ਸ਼ਾਨਦਾਰ ਬਣਾ ਦਿੱਤੇ ਹਨ, ਹੁਣ ਪੰਜਾਬ ਦੇ ਸਕੂਲਾਂ ਨੂੰ ਵੀ ਠੀਕ ਕਰਾਂਗੇ ਅਤੇ 24 ਲੱਖ ਬੱਚਿਆਂ ਦਾ ਭਵਿੱਖ ਸੁਨਿਹਰਾ ਬਣਾਵਾਂਗੇ, ਕਿਉਂਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਹਾਲਤ ਬਹੁਤ ਬੁਰੀ ਹੈ।” ਕੇਜਰੀਵਾਲ ਨੇ ਕਿਹਾ, “ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ 24 ਲੱਖ ਗਰੀਬ ਅਤੇ ਐਸ.ਸੀ. ਭਾਈਚਾਰੇ ਦੇ ਬੱਚਿਆਂ ਦਾ ਭਵਿੱਖ ਅੰਧਕਾਰ ਵਿੱਚ ਹੈ।

ਪੰਜਾਬ ਦੇ ਅਧਿਆਪਕ ਬਹੁਤ ਚੰਗੇ ਹਨ, ਪਰ ਉਹ ਵੀ ਬਹੁਤ ਪ੍ਰੇਸ਼ਾਨ ਹਨ। ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਲਈ ਸਾਨੂੰ ਸਿਰਫ਼ ਪੰਜਾਬ ਦੇ ਲੋਕਾਂ ਦਾ ਸਾਥ ਚਾਹੀਦਾ ਹੈ।”