ਇੰਡੋਨੇਸ਼ੀਆ ‘ਚ ਭੂਚਾਲ ਦੇ ਜ਼ੋਰਦਾਰ ਝਟਕੇ, ਸੁਨਾਮੀ ਦਾ ਅਲਰਟ ਜਾਰੀ

ਜਕਾਰਤਾ : ਇੰਡੋਨੇਸ਼ੀਆ ’ਚ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਫਲੋਰੇਸ ਟਾਪੂ ’ਚ ਅੱਜ ਸਵੇਰੇ ਹੀ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ ’ਤੇ ਭੂਚਾਲ ਦੀ ਤੀਬਰਤਾ 7.6 ਮਾਪੀ ਗਈ ਹੈ।

ਭੂਚਾਲ ਦੇ ਝਟਕਿਆਂ ਤੋਂ ਬਾਅਦ ਮੌਸਮ ਵਿਭਾਗ ਨੇ ਸੁਨਾਮੀ ਦੀ ਚਿਤਾਵਨੀ ਜਾਰੀ ਕਰ ਦਿੱਤੀ ਹੈ। ਭੂਚਾਲ ਨਾਲ ਕਿਸੇ ਦਾ ਨੁਕਸਾਨ ਹੋਣ ਦੀ ਖ਼ਬਰ ਨਹੀਂਹੈ। ਰਾਹਤ ਅਤੇ ਬਚਾਅ ਦਲ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ।

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਵੀ ਇੰਡੋਨੇਸ਼ੀਆ ’ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।