ਸੁਖਬੀਰ ਬਾਦਲ ਦਾ ਵੱਡਾ ਬਿਆਨ, ਜਲਾਲਾਬਾਦ ਤੋਂ ਲੜਨਗੇ ਚੋਣ

ਜਲਾਲਾਬਾਦ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲਾਲਾਬਾਦ ਪਹੁੰਚ ਕੇ ਅੱਜ ਵੱਡਾ ਐਲਾਨ ਕੀਤਾ ਕਿ ਉਹ ਪਹਿਲਾਂ ਦੀ ਤਰ੍ਹਾਂ ਜਲਾਲਾਬਾਦ ਹਲਕੇ ਤੋਂ ਵਿਧਾਨ ਸਭਾ ਚੋਣ ਲੜੇਗਾ।

ਇਸਦੇ ਨਾਲ ਸੁਖਬੀਰ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਫਾਜਿ਼ਲਕਾ ਹਲਕੇ ਤੋਂ ਹੰਸ ਰਾਜ ਜੋਸਨ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਵਿਧਾਇਕ ਚੁਣੋ।

ਦੱਸਣਾ ਬਣਦਾ ਹੈ ਕਿ ਸੁਖਬੀਰ ਬਾਦਲ ਜਲਾਲਾਬਾਦ ਤੋਂ ਚੋਣ ਤਾਂ ਲੜਨ ਜਾ ਰਹੇ ਹਨ ਦੇਖਣਾ ਹੁਣ ਇਹ ਹੋਵੇਗਾ ਕਿ ਸੁਖਬੀਰ ਦੇ ਮੁਕਾਬਲੇ ਕਾਂਗਰਸ ਜਾਂ ਆਮ ਆਦਮੀ ਪਾਰਟੀ ਕਿਹੜੇ ਕਿਹੜੇ ਉਮੀਦਵਾਰ ਉਤਾਰਦੀ ਹੈ ।