ਬਨਵਾਰੀਲਾਲ ਪੁਰੋਹਿਤ ਵੱਲੋਂ ਲੋਕਾਂ ਨੂੰ ਕ੍ਰਿਸਮਸ ਦੀਆਂ ਵਧਾਈਆਂ

ਚੰਡੀਗੜ੍ਹ, 24 ਦਸੰਬਰ: ਸ੍ਰੀ ਬਨਵਾਰੀਲਾਲ ਪੁਰੋਹਿਤ, ਰਾਜਪਾਲ ਪੰਜਾਬ ਅਤੇ ਪ੍ਰਸ਼ਾਸਕ ਯੂ.ਟੀ. ਚੰਡੀਗੜ੍ਹ ਨੇ ਕ੍ਰਿਸਮਸ ਦੇ ਸ਼ੁਭ ਅਵਸਰ ਨਿੱਘੀ ਵਧਾਈ ਦਿੰਦਿਆਂ ਆਪਣੇ ਸੰਦੇਸ਼ ਵਿੱਚ ਕਿਹਾ, “ਕ੍ਰਿਸਮਸ ਇੱਕ ਖੁਸ਼ੀ ਦਾ ਮੌਕਾ ਹੈ ਜੋ ਸਾਨੂੰ ਦਇਆ ਅਤੇ ਮੁਆਫ਼ੀ, ਪਿਆਰ ਅਤੇ ਹਮਦਰਦੀ ਦੀਆਂ ਸਦੀਵੀ ਕਦਰਾਂ ਕੀਮਤਾਂ ਦੀ ਯਾਦ ਦਿਵਾਉਂਦਾ ਹੈ। ਸਾਨੂੰ ਸਿਹਤਮੰਦ, ਖੁਸ਼ਹਾਲ ਅਤੇ ਸਫ਼ਲ ਜੀਵਨ ਜਿਊਣ ਲਈ ਇਨ੍ਹਾਂ ਕਦਰਾਂ-ਕੀਮਤਾਂ ਨੂੰ ਲਗਾਤਾਰ ਮਾਰਗਦਰਸ਼ਕ ਵਜੋਂ ਅਪਣਾਉਣ ਦੀ ਲੋੜ ਹੈ।”

 

ਆਓ ਅਸੀਂ ਪ੍ਰਭੂ ਯਿਸ਼ੂ ਮਸੀਹ ਦੇ ਜਨਮ ਦਾ ਜਸ਼ਨ ਮਨਾਈਏ ਜਿਨ੍ਹਾਂ ਨੇ ਮਨੁੱਖਤਾ ਨੂੰ ਦੁੱਖਾਂ ਤੋਂ ਮੁਕਤ ਕਰਨ ਲਈ ਆਪਣਾ ਸਾਰਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਸਾਡੇ ਸਾਰਿਆਂ ਦੇ ਜੀਵਨ ਵਿੱਚ ਸ਼ਾਂਤੀ, ਸਦਭਾਵਨਾ ਅਤੇ ਖੁਸ਼ੀਆਂ ਲੈ ਕੇ ਆਵੇ।

 

ਪੰਜਾਬ ਦੇ ਰਾਜਪਾਲ ਨੇ ਅੱਗੇ ਕਿਹਾ ਕਿ ਇਸ ਮੌਕੇ ਅਸੀਂ ਮਨੁੱਖਤਾ ਦੀ ਭਲਾਈ ਲਈ ਯਿਸ਼ੂ ਮਸੀਹ ਦੀਆਂ ਸਿੱਖਿਆਵਾਂ ਨੂੰ ਗ੍ਰਹਿਣ ਕਰਨ ਲਈ ਆਪਣੇ ਆਪ ਨੂੰ ਸਮਰਪਿਤ ਕਰੀਏ। ਕ੍ਰਿਸਮਸ ਦੀ ਸਾਂਝਾ ਕਰਨ ਦੀ ਭਾਵਨਾ, ਹਮਦਰਦੀ ਅਤੇ ਭਾਈਚਾਰੇ ਨੂੰ ਅਸੀ ਆਪਣੇ ਜੀਵਨ ਦਾ ਮਾਰਗਦਰਸ਼ਕ ਸਿਧਾਂਤ ਬਣਾਈਏ।