ਜਨਮ ਦਿਨ ਤੋਂ ਇਕ ਦਿਨ ਪਹਿਲਾਂ ਸਲਮਾਨ ਖਾਨ ਨੂੰ ਸੱਪ ਨੇ ਡੱਸਿਆ

ਅਦਾਕਾਰ ਸਲਮਾਨ ਖਾਨ 27 ਦਸੰਬਰ ਯਾਨੀ ਕੱਲ੍ਹ (ਸੋਮਵਾਰ) ਨੂੰ ਆਪਣਾ 56ਵਾਂ ਜਨਮਦਿਨ ਮਨਾਉਣ ਜਾ ਰਹੇ ਹਨ। ਪਰ ਉਨ੍ਹਾਂ ਦੇ ਖਾਸ ਦਿਨ ਤੋਂ ਠੀਕ ਇਕ ਦਿਨ ਪਹਿਲਾਂ ਕੁਝ ਅਜਿਹਾ ਹੋਇਆ, ਜਿਸ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਕਰਨੀ ਸ਼ੁਰੂ ਕਰ ਦਿੱਤੀ।

ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸਲਮਾਨ ਖਾਨ ਆਪਣੇ ਜਨਮਦਿਨ ਤੋਂ ਕੁਝ ਦਿਨ ਪਹਿਲਾਂ ਪਨਵੇਲ ਸਥਿਤ ਫਾਰਮ ਹਾਊਸ (Salman Khan Farmhouse) ਪਹੁੰਚੇ ਸਨ, ਜਿੱਥੇ ਦੇਰ ਰਾਤ ਸਲਮਾਨ ਖਾਨ ਨੂੰ ਸੱਪ ਨੇ ਡੱਸ ਲਿਆ। ਇਹ ਖਬਰ ਆਉਂਦੇ ਹੀ ਫੈਨਜ਼ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਤ ਹੋ ਗਏ ਹਨ। ਸਲਮਾਨ ਖਾਨ ਨੂੰ ਸੱਪ ਦੇ ਡੰਗਣ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਨਵੀਂ ਮੁੰਬਈ ਦੇ ਕਾਮੋਠੇ ਇਲਾਕੇ ਦੇ ਐਮਜੀਐਮ (ਮਹਾਤਮਾ ਗਾਂਧੀ ਮਿਸ਼ਨ) ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਸਲਮਾਨ ਨੂੰ ਜਿਸ ਸੱਪ ਨੇ ਡੰਗਿਆ ਸੀ, ਉਹ ਜ਼ਹਿਰੀਲਾ ਨਹੀਂ ਸੀ, ਇਸ ਲਈ ਉਨ੍ਹਾਂ ਦੀ ਸਿਹਤ ਨੂੰ ਕੋਈ ਖ਼ਤਰਾ ਨਹੀਂ ਹੈ।