ਪੰਜਾਬ ਕੈਬਨਿਟ ਮੀਟਿੰਗ ਅੱਜ; ਕਿਹੜੇ ਵਰਗ ਲਈ ਹੋਣਗੇ ਵੱਡੇ ਐਲਾਨ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ-

ਪੰਜਾਬ ਮੰਤਰੀ ਮੰਡਲ ਦੀ ਅੱਜ 28 ਦਸੰਬਰ 2021, ਸ਼ਾਮ 5 ਵਜੇ ਪੰਜਾਬ ਭਵਨ ਸੈਕਟਰ 3 ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ।

ਬੇਸ਼ੱਕ ਸਰਕਾਰ ਵਲੋਂ ਜਾਰੀ ਪੱਤਰ ਦੇ ਮੁਤਾਬਿਕ ਮੀਟਿੰਗ ਦਾ ਏਜੰਡਾ ਮੌਕੇ ਤੇ ਹੀ ਦੱਸਿਆ ਜਾ ਰਿਹਾ ਹੈ।

ਵਿਭਾਗੀ ਸੂਤਰਾਂ ਮੁਤਾਬਿਕ, ਇਸ ਮੀਟਿੰਗ ਵਿੱਚ ਸਰਕਾਰ ਵੱਡੇ ਫ਼ੈਸਲੇ ਲੈ ਸਕਦੀ ਹੈ।

ਇਸ ਤੋਂ ਇਲਾਵਾ ਕਿਹਾ ਇਹ ਵੀ ਜਾ ਰਿਹਾ ਹੈ ਕਿ, ਪੰਜਾਬ ਕੈਬਨਿਟ ਦੀ ਇਹ ਮੀਟਿੰਗ ਆਖਰੀ ਹੋਵੇਗੀ।

ਇਸ ਮੀਟਿੰਗ ਤੋਂ ਬਾਅਦ ਚੋਣ ਜਾਬਤਾ ਲੱਗਣ ਦੇ ਆਸਾਰ ਹਨ।

ਸੂਤਰਾਂ ਮੁਤਾਬਿਕ, ਕੱਚੇ ਅਧਿਆਪਕਾਂ, ਮੁਲਾਜ਼ਮਾਂ ਅਤੇ ਬੇਰੁਜ਼ਗਾਰਾਂ ਦੇ ਵਾਸਤੇ ਵੱਡੇ ਫ਼ੈਸਲੇ ਲੈ ਸਕਦੀ ਹੈ।