ਵਿਧਾਨ ਸਭਾ ਚੋਣਾਂ ਬਾਰੇ ਚੋਣ ਕਮਿਸ਼ਨ ਦਾ ਵੱਡਾ ਬਿਆਨ, ਪੜ੍ਹੋ ਪੂਰੀ ਖ਼ਬਰ

ਨਵੀਂ ਦਿੱਲੀ : ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਵੀਰਵਾਰ ਨੂੰ ਇਕ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ।

ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜਿੱਥੇ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਕਾਰਨ ਚੋਣਾਂ ਮੁਲਤਵੀ ਹੋਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ।

ਉਥੇ ਹੀ ਚੋਣ ਕਮਿਸ਼ਨ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੀਆਂ ਸਾਰੀਆਂ ਪਾਰਟੀਆਂ ਨੇ ਉਨ੍ਹਾਂ ਨੂੰ ਸਮੇਂ ‘ਤੇ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ।

ਇਸ ਦੌਰਾਨ ਚੋਣ ਕਮਿਸ਼ਨ ਨੇ ਕਿਹਾ ਕਿ ਬਜ਼ੁਰਗਾਂ-ਅਪਾਹਜ਼ਾਂ ਨੂੰ ਘਰੋਂ ਹੀ ਵੋਟ ਪਾਉਣ ਦੀ ਸੁਵਿਧਾ ਦਿੱਤੀ ਜਾਵੇਗੀ ਅਤੇ 5 ਜਨਵਰੀ ਨੂੰ ਇਸ ਦੀ ਫ਼ਾਈਨਲ ਲਿਸਟ ਆਵੇਗੀ।