ਕੈਨੇਡਾ ‘ਚ ਫ਼ਰੀਦੋਕਟ ਦੇ ਵਿਦਿਆਰਥੀ ਦੀ ਮੌਤ

ਨਿਊਯਾਰਕ/ਸਰੀ 

ਕੈਨੇਡਾ ਦੇ ਸ਼ਹਿਰ ਸਰੀ ‘ਚ ਪੰਜਾਬ ਤੋਂ ਅੰਤਰਰਾਸ਼ਟਰੀ ਵਿਦਿਆਰਥੀ ਦੇ ਤੌਰ ‘ਤੇ ਪੜ੍ਹਾਈ ਲਈ ਆਏ ਨੌਜਵਾਨ ਵਿਦਿਆਰਥੀ ਅਮਰਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਉਮਰ (26) ਸਾਲ ਦੀ ਬੀਤੇ ਦਿਨ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।

ਨੌਜਵਾਨ 4 ਕੁ ਸਾਲ ਪਹਿਲਾਂ ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਆਇਆ ਸੀ। ਦੱਸਿਆ ਜਾ ਰਿਹਾ ਹੈ ਕਿ ਜਨਵਰੀ 2022 ‘ਚ ਉਸ ਨੂੰ ਕੈਨੇਡਾ ਦੀ ਪੀ.ਆਰ ਮਿਲਣੀ ਸੀ।

ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਅਤੇ ਇਕ ਭੈਣ ਦਾ ਭਰਾ ਸੀ। ਉਸ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਪੈਣਾ ਦੱਸਿਆ ਜਾ ਰਿਹਾ ਹੈ। ਨੌਜਵਾਨ ਦਾ ਪੰਜਾਬ ਤੋਂ ਪਿਛੋਕੜ ਪਿੰਡ ਸੂਰਘੁਰੀ ਜ਼ਿਲ੍ਹਾ ਫਰੀਦਕੋਟ ਸੀ।

ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਕੈਨੇਡਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹਨਾਂ ਦੇ ਨੌਜਵਾਨ ਪੁੱਤਰ ਦੀ ਮ੍ਰਿਤਕ ਦੇਹ ਭਾਰਤ ਵਿਚ ਲਿਆਉਣ ‘ਚ ਉਹਨਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਉਸ ਦਾਂ ਅੰਤਿਮ ਸੰਸਕਾਰ ਉਸ ਦੀ ਜਨਮ ਭੂਮੀ ਪਿੰਡ ਸੂਰਘੁਰੀ ਵਿਖੇ ਕੀਤਾ ਜਾ ਸਕੇ।