ਅਦਾਕਾਰ ਪ੍ਰੇਮ ਚੋਪੜਾ ਅਤੇ ਪਤਨੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ

ਨਵੀਂ ਦਿੱਲੀ, ਜੇਐੱਨਐੱਨ : ਬੀਤੇ ਦਿਨਾਂ ਤੋਂ ਲਗਾਤਾਰ ਬਾਲੀਵੁੱਡ ਸੈਲੀਬ੍ਰਿਟੀਜ਼ ਦੇ ਕੋਰੋਨਾ ਪਾਜ਼ੇਟਿਵ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਸੋਮਵਾਰ ਨੂੰ ਜਾਨ ਅਬਰਾਹੀਮ ਅਤੇ ਏਕਤਾ ਕਪੂਰ ਤੋਂ ਬਾਅਦ ਹੁਣ ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਪ੍ਰੇਮ ਚੋਪੜਾ ਅਤੇ ਉਸ ਦੀ ਪਤਨੀ ਓਮਾ ਚੋਪੜਾ ਦਾ ਕੋਵਿਡ 19 ਟੈਸਟ ਪਾਜ਼ੇਟਿਵ ਆਇਆ ਹੈ। ਦੋਵਾਂ ਨੂੰ ਮੁੰਬਈ ਸਥਿਤ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।

ਸਮਾਚਾਰ ਏਜੰਸੀ ਪੀਟੀਆਈ ਦੀ ਰਿਪੋਰਟ ਅਨੁਸਾਰ ਸੀਨੀਅਰ ਅਭਿਨੇਤਾ ਪ੍ਰੇਮ ਚੋਪੜਾ ਅਤੇ ਉਸ ਦੀ ਪਤਨੀ ਓਮਾ ਚੋਪੜਾ ਨੂੰ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। 86 ਸਾਲਾ ਦਿੱਗਜ਼ ਅਭਿਨੇਤਾ ਅਤੇ ਉਸ ਦੀ ਪਤਨੀ ਨੂੰ ਮੁੰਬਈ ਸਥਿਤ ਲੀਲਾਵਤੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਨਾਲ ਹੀ ਰਿਪੋਰਟ ’ਚ ਦਾਅਵਾ ਕੀਤਾ ਗਿਆ ਹੈ ਕਿ ਦੋਵਾਂ ਨੂੰ ਆਉਣ ਵਾਲੇ ਇਕ ਜਾਂ ਦੋ ਦਿਨਾਂ ਬਾਅਦ ਹਸਪਤਾਲ ਤੋਂ ਛੁੱਟੀ ਮਿਲਣ ਦੀ ਸੰਭਾਵਨਾ ਹੈ।ਹੌਲੀ-ਹੌਲੀ ਹੋ ਰਹੇ ਹਨ ਠੀਕ

ਅਭਿਨੇਤਾ ਦਾ ਇਲਾਜ ਕਰ ਰਹੇ ਡਾਕਟਰ ਦਾ ਕਹਿਣਾ ਹੈ ਕਿ ‘ਦੋਵਾਂ ਨੂੰ ਮੋਨੋਕਲੋਨਲ ਐਂਟੀਬਾਡੀ ਕਾਕਟੇਅ ਦੇ ਦਿੱਤਾ ਹੈ ਅਤੇ ਦੋਵੇਂ ਹੌਲੀ-ਹੌਲੀ ਚੰਗੀ ਤਰ੍ਹਾਂ ਸਿਹਤਮੰਦ ਹੋ ਰਹੇ ਹਨ। ਉਮੀਦ ਹੈ ਕਿ ਉਨ੍ਹਾਂ ਨੂੰ ਇਕ ਜਾਂ ਦੋ ਦਿਨਾਂ ’ਚ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀਉਧਰ, ਸੋਮਵਾਰ ਨੂੰ ਨਿਰਮਾਤਾ ਏਕਤਾ ਕਪੂਰ ਦਾ ਟੈਸਟ ਵੀ ਪਾਜ਼ੇਟਿਵ ਆਇਆ ਹੈ। ਉਨ੍ਹਾਂ ਨੇ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਪੋਸਟ ਸ਼ੇਅਰ ਕਰਕੇ ਦਿੱਤੀ ਹੈ ਅਤੇ ਆਪਣੇ ਸੰਪਰਕ ’ਚ ਆਏ ਲੋਕਾਂ ਨੂੰ ਆਪਣਾ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।