ਕੋਰੋਨਾ ਬਚਾਅ ਲਈ ਵੈਕਸੀਨੇਸ਼ਨ ਕਰਵਾਉਣ ਲਈ

ਮਾਨਸਾ, 6 ਜਨਵਰੀ /ਗੁਰਜੰਟ ਸਿੰਘ ਬਾਜੇਵਾਲੀਆ/ਸਿਵਲ ਸਰਜਨ ਡਾ. ਹਰਜਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਵਿਜੈ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਮਾਨਸਾ ਨੇ ਪ੍ਰਿਆਸ ਕਲੱਬ ਸਰਦੂਲਗੜ੍ਹ ਵਿਖੇ ਲੋਕਾਂ ਨੂੰ ਓਮੀਕਰੋਨ ਦੇ ਕਹਿਰ ਤੋਂ ਬਚਣ ਲਈ ਵੈਕਸੀਨੇਸ਼ਨ ਕਰਵਾਉਣ ਲਈ ਜਾਗਰੂਕ ਕੀਤਾ।                          ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜੇਕਰ ਕਿਸੇ ਵਿਅਕਤੀ ਨੂੰ ਖੰਘ ਬੁਖਾਰ ਜਾਂ ਜ਼ੁਕਾਮ ਹੋਵੇ ਤਾਂ ਤੁਰੰਤ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਕੋਰੋਨਾ ਦੀ ਜਾਂਚ ਜ਼ਰੂਰ ਕਰਵਾਈ ਜਾਵੇ।

ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸਿਹਤ ਵਿਭਾਗ ਦੁਆਰਾ ਦਰਸਾਏ ਗਏ ਨਿਯਮਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ, ਜਿਵੇਂ ਕਿ ਮੂੰਹ 'ਤੇ ਮਾਸਕ ਲਗਾਉਣਾ, ਹੱਥਾਂ ਨੂੰ ਵਾਰ ਵਾਰ ਸਾਬਣ ਨਾਲ ਧੋਣਾ, ਸੈਨੀਟਾਈਜ਼ਰ ਦੀ ਵਰਤੋਂ ਕਰਨੀ, ਸਮਾਜਿਕ ਦੂਰੀ ਨੂੰ ਬਣਾ ਕੇ ਰੱਖਣਾ ਯਕੀਨੀ ਬਣਾਇਆ ਜਾਵੇ, ਭੀੜ ਭੜੱਕੇ ਵਾਲੀ ਥਾਵਾਂ ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ ।