ਸੀਐਮ ਚੰਨੀ ਦੇ ਪਰਿਵਾਰ ਨੂੰ ਹੋਇਆ ਕੋਰੋਨਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਵੀ ਕੋਰੋਨਾ ਦੀ ਐਂਟਰੀ ਹੋ ਗਈ ਹੈ। ਉਹਨਾਂ ਦੀ ਪਤਨੀ, ਬੇਟਾ ਤੇ ਨੂੰਹ ਕੋਰੋਨਾ ਪਾਜ਼ੇਟਿਵ ਆਏ ਹਨ।

ਜ਼ਿਲ੍ਹਾ ਐਪੀਡੈਮੀਆਲੋਜਿਸਟ ਡਾ ਹਰਮਨਦੀਪ ਬਰਾੜ ਨੇ ਇਸ ਦੀ ਪੁਸ਼ਟੀ ਕੀਤੀ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪਤਨੀ, ਪੁੱਤਰ ਤੇ ਨੂੰਹ ਨੂੰ ਕੋਰੋਨਾ ਵਾਇਰਸ ਦਾ ਲਾਗ ਪਾਇਆ ਗਿਆ ਹੈ।

ਉਨ੍ਹਾਂ ਨੂੰ ਘਰ ਵਿਚ ਹੀ ਆਈਸੋਲੇਟ ਕੀਤਾ ਗਿਆ ਹੈ। ਮੁੱਖ ਮੰਤਰੀ ਦਾ ਵੀ ਟੈਸਟ ਹੋਇਆ ਹੈ। ਉਨ੍ਹਾਂ ਵਲੋਂ ਰਿਪੋਰਟ ਆਉਣ ਦੀ ਉਡੀਕ ਹੈ।

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਹੀ ਸੀਐਮ ਚੰਨੀ ਇਕ ਕੋਰੋਨਾ ਪਾਜ਼ੇਟਿਵ ਵਿਅਕਤੀ ਦੇ ਸੰਪਰਕ ਵਿਚ ਆਏ ਸਨ। ਇਸ ਉਪਰੰਤ ਉਨ੍ਹਾਂ ਨੇ ਖੁਦ ਨੂੰ ਘਰ ਵਿਚ ਹੀ ਇਕਾਂਤਵਾਸ ਕਰ ਲਿਆ ਸੀ।