ਮੌਸਮ ਵਿਭਾਗ ਦਾ ਅਲਰਟ: ਪੰਜਾਬ ‘ਚ ਅਗਲੇ 48 ਘੰਟਿਆਂ ਦੌਰਾਨ ਪਵੇਗਾ ਭਾਰੀ ਮੀਂਹ

ਚੰਡੀਗੜ੍ਹ/ਨਵੀਂ ਦਿੱਲੀ–

ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ‘ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਪਾਰਾ ਇਕਦਮ ਹੇਠਾਂ ਡਿੱਗ ਗਿਆ ਹੈ, ਜਿਸ ਤੋਂ ਬਾਅਦ ਮੌਸਮ ‘ਚ ਭਾਰੀ ਬਦਲਾਅ ਆਇਆ ਹੈ। ਭਾਰਤੀ ਮੌਸਮ ਵਿਭਾਗ (India Meteorological Department – IMD) ਨੇ ਚਿਤਾਵਨੀ ਦਿੱਤੀ ਹੈ ਕਿ ਅਗਲੇ 

ਵਿਭਾਗ ਮੁਤਾਬਕ ਅਗਲੇ 48 ਘੰਟਿਆਂ ਤੱਕ ਦੇਸ਼ ਦੇ ਪੱਛਮੀ ਹਿਮਾਲੀਅਨ ਰਾਜਾਂ ਅਤੇ ਉੱਤਰ ਪੂਰਬੀ ਰਾਜਾਂ ਦੇ ਜ਼ਿਆਦਾਤਰ ਇਲਾਕਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਰਾਸ਼ਟਰੀ ਰਾਜਧਾਨੀ ‘ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਤਾਪਮਾਨ ‘ਚ 4 ਤੋਂ 6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।