ਗੁਰਦੁਆਰੇ ‘ਚ ਲੰਗਰ ਖਾਣ ਵੇਲੇ ਵਿਅਕਤੀ ਵਲੋਂ ਹੰਗਾਮਾ; ਮੈਨੇਜਰ ਦੀ ਪੁੱਟੀ ਦਾੜੀ

ਬਠਿੰਡਾ

ਗੁਰਦੁਆਰਾ ਸਾਹਿਬ ਦੇ ਮੈਨੇਜਰ ਦੀ ਦਾੜੀ ਨੂੰ ਹੱਥ ਪਾਉਣ ਅਤੇ ਹੱਥੋਪਾਈ ਹੋਣ ਦੇ ਦੋਸ਼ਾਂ ‘ਚ ਥਾਣਾ ਥਰਮਲ ਪੁਲਸ ਵੱਲੋਂ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਚ. ਐੱਚ. ਓ. ਬਲਵਿੰਦਰ ਸਿੰਘ ਨੇ ਦੱਸਿਆ ਕਿ ਆਦਰਸ਼ ਨਗਰ ਸਥਿਤ ਗੁਰਦੁਆਰਾ ਭਾਈ ਲਾਲੋ ਜੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਜਨਮ ਦਿਹਾੜੇ ਮੌਕੇ ਸਮਾਗਮ ਦਾ ਆਯੋਜਨ ਕੀਤਾ ਗਿਆ ਸੀ।ਇਸ ਮੌਕੇ ਮੁਲਜ਼ਮ ਕਸ਼ਮੀਰ ਸਿੰਘ ਵਾਸੀ ਬਲਾਸਪੁਰ ਲੰਗਰ ਛਕਣ ਲਈ ਗੁਰਦੁਆਰਾ ਸਾਹਿਬ ਵਿਖੇ ਗਿਆ ਸੀ। ਇਸ ਦੌਰਾਨ ਉਕਤ ਮੁਲਜ਼ਮ ਦੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਅਜੈਬ ਸਿੰਘ ਅਤੇ ਹੋਰਨਾਂ ਨਾਲ ਬਹਿਸ ਹੋ ਗਈ ਅਤੇ ਮੁਲਜ਼ਮ ਨੇ ਮੈਨੇਜਰ ਦੀ ਦਾੜੀ ਨੂੰ ਹੱਥ ਪਾਇਆ ਅਤੇ ਉਸ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈਇਸ ਦੌਰਾਨ ਗੁਰਦੁਆਰਾ ਸਾਹਿਬ ਵਿਚ ਮੌਜੂਦ ਸੰਗਤ ਉਕਤ ਵਿਅਕਤੀ ਨੂੰ ਦਬੋਚ ਲਿਆ ਅਤੇ ਉਸ ਦੀ ਛਿੱਤਰ ਪਰੇਡ ਕੀਤੀ। ਉਕਤ ਨੇ ਗੁਰਦੁਆਰੇ ਵਿਚ ਮੈਨੇਜਰ ਨਾਲ ਗਾਲੀ-ਗਲੋਚ ਵੀ ਕੀਤਾ। ਪੁਲਸ ਵੱਲੋਂ ਮੈਨੇਜਰ ਅਜੈਬ ਸਿੰਘ ਦੀ ਸ਼ਿਕਾਇਤ ‘ਤੇ ਮੁਲਜ਼ਮ ਕਸ਼ਮੀਰ ਸਿੰਘ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ਾਂ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।