Big News: ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕੇਜਰੀਵਾਲ ਦਾ ਵੱਡਾ ਬਿਆਨ

ਚੰਡੀਗਡ਼੍ਹ

ਅੱਜ ਚੰਡੀਗੜ੍ਹ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।

ਕੇਜਰੀਵਾਲ ਨੇ ਕਿਹਾ ਕਿ ਉਹ ਦੋ ਦਿਨਾ ਪੰਜਾਬ ਦੌਰੇ ਤੇ ਹਨ ਅਤੇ ਇਸੇ ਦੌਰਾਨ ਉਹ ਪਾਰਟੀ ਵਰਕਰਾਂ ਨਾਲ ਅਤੇ ਉਮੀਦਵਾਰਾਂ ਦੇ ਨਾਲ ਮੁਲਾਕਾਤ ਕਰਨਗੇ, ਇਸ ਤੋਂ ਇਲਾਵਾ ਅਗਲੀ ਰਣਨੀਤੀ ਬਣਾਉਣਗੇ।ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕੇਜਰੀਵਾਲ ਨੇ ਵੱਡਾ ਬਿਆਨ ਦਿੰਦਿਆਂ ਹੋਇਆਂ ਕਿਹਾ ਕਿ ਸੀਐਮ ਦਾ ਚਿਹਰਾ ਅਗਲੇ ਹਫ਼ਤੇ ਐਲਾਨਿਆ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਸੀਐਮ ਦਾ ਚਿਹਰਾ ਇਹੋ ਜਿਹਾ ਹੋਵੇਗਾ, ਜਿਸ ਨੂੰ ਪੰਜਾਬ ਦੇ ਲੋਕਾਂ ਨੂੰ ਪਸੰਦ ਕਰ ਰਹੇ ਹਨ ਅਤੇ ਕਰਦੇ ਹੋਣਗੇ । ਉਨ੍ਹਾਂ ਨੇ ਕਿਹਾ ਕਿ ਸੀਐਮ ਚਿਹਰਾ ਅਸੀਂ ਇਹੋ ਜਿਹਾ ਦੇਵਾਂਗੇ। ਜਿਸ ਨੂੰ ਪੰਜਾਬ ਦੇ ਸਾਰੇ ਲੋਕ ਪਸੰਦ ਕਰਦੇ ਹੋਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਅੰਦਰ ਇਸ ਵੇਲੇ ਚੰਨੀ ਸਰਕਾਰ ਹੈ, ਜੋ ਕਾਨੂੰਨ ਵਿਵਸਥਾ ਨੂੰ ਮਨਟੇਨ ਨਹੀਂ ਕਰ ਪਾ ਰਹੇ, ਜਿਸ ਦੇ ਕਾਰਨ ਪੰਜਾਬ ਦੇ ਲੋਕ ਸਹਿਮੇ ਹੋਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ਸਾਰਿਆਂ ਨੂੰ ਇਨਸਾਫ ਦੁਆਇਆ ਜਾਵੇਗਾ।