ਸੋਨੂੰ ਸੂਦ ਦਾ ਵੱਡਾ ਫੈਸਲਾ, ਭੈਣ ਮਾਲਵਿਕਾ ਲਈ ਨਹੀਂ ਕਰਨਗੇ ਚੋਣ ਪ੍ਰਚਾਰ

ਚੰਡੀਗੜ੍ਹ: Punjab Election 2022: ਸੋਨੂੰ ਸੂਦ ਮਹਾਮਾਰੀ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪਿਛਲੇ 2 ਸਾਲਾਂ ਤੋਂ ਲਗਾਤਾਰ ਕੰਮ ਕਰ ਰਹੇ ਹਨ। ਦੂਜੀ ਲਹਿਰ ਦੌਰਾਨ ਪ੍ਰਵਾਸੀ ਮਜ਼ਦੂਰਾਂ ਨੂੰ ਘਰ ਪਹੁੰਚਣ ਤੋਂ ਲੈ ਕੇ ਡਾਕਟਰੀ ਸਹੂਲਤਾਂ ਤੱਕ ਹਰ ਸੰਭਵ ਮਦਦ ਦਿੱਤੀ ਗਈ ਹੈ। ਹਾਲ ਹੀ ਵਿੱਚ ਸੋਨੂੰ ਸੂਦ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਏ, ਜਦੋਂ ਸੋਨੂੰ ਸੂਦ (Sonu Sood) ਦੀ ਭੈਣ ਮਾਲਵਿਕਾ ਸੂਦ ਸੱਚਰ (Malvika Sood Sachar) ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿੱਚ ਸ਼ਾਮਲ ਹੋ ਗਈ। ਭੈਣ ਮਾਲਵਿਕਾ ਦੇ ਪੰਜਾਬ ਕਾਂਗਰਸ 'ਚ ਸ਼ਾਮਲ ਹੋਣ ਤੋਂ ਬਾਅਦ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਸੋਨੂੰ ਸੂਦ ਵੀ ਆਪਣੀ ਸਿਆਸੀ ਪਾਰੀ ਜਲਦ ਸ਼ੁਰੂ ਕਰ ਸਕਦੇ ਹਨ ਜਾਂ ਫਿਰ ਆਪਣੀ ਭੈਣ ਲਈ ਚੋਣ ਪ੍ਰਚਾਰ ਕਰਨਗੇ। ਇਨ੍ਹਾਂ ਅਟਕਲਾਂ ਦੇ ਚੱਲਦਿਆਂ ਸੋਨੂੰ ਸੂਦ ਨੇ ਵੱਡਾ ਫੈਸਲਾ ਲਿਆ ਹੈ।

ਸੋਨੂੰ ਨਹੀਂ ਕਰਨਗੇ ਭੈਣ ਲਈ ਪ੍ਰਚਾਰ


ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਸੱਚਰ ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ, ਜਿਸ ਲਈ ਤਿਆਰੀਆਂ ਜ਼ੋਰਾਂ 'ਤੇ ਹਨ। ਭੈਣ ਦੇ ਕਾਂਗਰਸ 'ਚ ਸ਼ਾਮਲ ਹੋਣ ਤੋਂ ਬਾਅਦ ਲੋਕ ਅੰਦਾਜ਼ਾ ਲਗਾ ਰਹੇ ਸਨ ਕਿ ਸੋਨੂੰ ਸੂਦ ਹੁਣ ਪੰਜਾਬ 'ਚ ਭੈਣ ਲਈ ਚੋਣ ਪ੍ਰਚਾਰ ਕਰਦੇ ਨਜ਼ਰ ਆਉਣਗੇ। ਪਰ ਉਸ ਨੇ ਇਨ੍ਹਾਂ ਅਟਕਲਾਂ ਨੂੰ ਖਾਰਜ ਕਰ ਦਿੱਤਾ ਹੈ। ਟਾਈਮਜ਼ ਆਫ ਇੰਡੀਆ ਨੂੰ ਦਿੱਤੇ ਇੰਟਰਵਿਊ 'ਚ ਸੋਨੂੰ ਸੂਦ ਨੇ ਸਪੱਸ਼ਟ ਕੀਤਾ ਕਿ ਉਹ ਆਪਣੀ ਭੈਣ ਮਾਲਵਿਕਾ ਦੀ ਚੋਣ ਮੁਹਿੰਮ (Sonu Sood will not campaign for sister) ਦਾ ਹਿੱਸਾ ਨਹੀਂ ਹੋਣਗੇ।