ਪਟਨਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਰਾਜਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ

ਪਟਨਾ: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਰਾਜਿੰਦਰ ਸਿੰਘ (Patna Sahib mukhya granthi Bhai Rajendra Singh) ਦੀ ਇਲਾਜ ਦੌਰਾਨ ਮੌਤ ਹੋ ਗਈ। 13 ਜਨਵਰੀ ਨੂੰ ਉਹ ਆਪਣੀ ਰਿਹਾਇਸ਼ 'ਤੇ ਖੂਨ ਨਾਲ ਲੱਥਪੱਥ ਮਿਲੇ ਸੀ। ਕਿਰਪਾਨ ਸ਼ੱਕੀ ਹਾਲਤ ਵਿੱਚ ਉਨ੍ਹਾਂ ਦੇ ਗਲੇ ਵਿੱਚ ਵੜ ਗਈ ਸੀ।
ਉਨ੍ਹਾਂ ਨੂੰ ਤੁਰੰਤ ਇਲਾਜ ਲਈ ਸ੍ਰੀ ਗੁਰੂਗੋਬਿੰਦ ਸਿੰਘ ਹਸਪਤਾਲ ਲਿਆਂਦਾ ਗਿਆ ਸੀ, ਪਰ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਪਟਨਾ ਮੈਡੀਕਲ ਕਾਲਜ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਸੀ।
ਉਦੋਂ ਤੋਂ ਉਹ ਪਟਨਾ ਮੈਡੀਕਲ ਕਾਲਜ ਹਸਪਤਾਲ 'ਚ ਇਲਾਜ ਅਧੀਨ ਸੀ। ਬੀਤੀ ਰਾਤ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਗ੍ਰੰਥੀ ਭਾਈ ਰਾਜਿੰਦਰ ਸਿੰਘ ਦੀ ਮੌਤ ਦੀ ਪੁਸ਼ਟੀ ਡਾਕਟਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਅਕਾਲ ਚਲਾਣੇ ਕਾਰਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਗੁਰਦੁਆਰਾ ਸਾਹਿਬ ਵਿੱਚ ਵੀ ਹਲਚਲ ਮਚ ਗਈ ਹੈ। ਗ੍ਰੰਥੀ ਭਾਈ ਰਾਜਿੰਦਰ ਸਿੰਘ ਨੂੰ ਇਹ ਕਿਰਪਾਨ ਕਿਵੇਂ ਅਤੇ ਕਿਉਂ ਲੱਗੀ, ਇਹ ਪਤਾ ਨਹੀਂ ਲੱਗ ਸਕਿਆ। ਫਿਲਹਾਲ ਇਸ ਮਾਮਲੇ ਦੀ ਜਾਂਚ ਜਾਰੀ ਹੈ।