ਮੌਸਮ ਵਿਭਾਗ ਦਾ ਅਲਰਟ; ਅਗਲੇ ਦੋ-ਤਿੰਨ ਦਿਨ ਜਾਰੀ ਰਹੇਗੀ ਬਾਰਸ਼, ਵਧੇਗੀ ਠੰਢ

ਨਵੀਂ ਦਿੱਲੀ

ਮੌਸਮ ਵਿਭਾਗ ਨੇ ਉੱਤਰ-ਪੱਛਮ ਅਤੇ ਮੱਧ ਭਾਰਤ ਵਿੱਚ ਅਗਲੇ ਪੰਜ ਦਿਨਾਂ ਵਿੱਚ 3 ਤੋਂ ਪੰਜ ਡਿਗਰੀ ਪਾਰਾ ਡਿੱਗਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਕਾਰਨ ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ, ਗੁਜਰਾਤ ਅਤੇ ਮਹਾਰਾਸ਼ਟਰ ਵਿੱਚ ਠੰਢ ਵਧੇਗੀ।

ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਦੋ ਤੋਂ ਤਿੰਨ ਦਿਨਾਂ ਦੌਰਾਨ ਪੰਜਾਬ, ਹਰਿਆਣਾ, ਦਿੱਲੀ, ਉੱਤਰਾਖੰਡ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਗੁਜਰਾਤ ਦੇ ਕੁਝ ਹਿੱਸਿਆਂ ਵਿੱਚ ਬਾਰਸ਼ ਕਾਰਨ ਕੜਾਕੇ ਦੀ ਠੰਢ ਪਏਗੀ।

ਇਸ ਦੇ ਨਾਲ ਹੀ ਅਗਲੇ ਦੋ -ਤਿੰਨ ਦਿਨ ਪੰਜਾਬ, ਉੱਤਰ ਪ੍ਰਦੇਸ਼, ਰਾਜਸਥਾਨ, ਹਰਿਆਣਾ ਤੇ ਦਿੱਲੀ ਵਿੱਚ ਸੰਘਣੀ ਧੁੰਦ ਪੈਣ ਦੀ ਵੀ ਪੇਸ਼ੀਨਗੋਈ ਕੀਤੀ ਹੈ।