ਲੁਧਿਆਣਾ : ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਪੰਜ ਦਿਨ ਬਾਅਦ ਦਿਆਨੰਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ । ਡਾਕਟਰਾਂ ਵਲੋਂ ਅੱਜ ਉਨ੍ਹਾਂ ਦੇ ਕੁਝ ਟੈਸਟ ਲਏ ਗਏ ਸਨ , ਜਿਨ੍ਹਾਂ ਦੀ ਰਿਪੋਰਟ ਠੀਕ ਪਾਈ ਗਈ ਸੀ । ਉਨ੍ਹਾਂ ਨੂੰ ਸ਼ਾਮ ਨੂੰ ਛੁੱਟੀ ਦਿੱਤੀ ਗਈ ਹੈ । ਹਾਲ ਦੀ ਘੜੀ ਸ. ਪ੍ਰਕਾਸ਼ ਸਿੰਘ ਬਾਦਲ ਆਪਣੇ ਪਿੰਡ ਲੰਬੀ ਨਹੀਂ ਗਏ ਹਨ ਅਤੇ ਉਨ੍ਹਾਂ ਨੂੰ ਛੁੱਟੀ ਮਿਲਣ ਤੋਂ ਬਾਅਦ ਪੀ. ਏ. ਯੂ. ਦੇ ਸਟਨ ਹਾਊਸ ਵਿਚ ਰੱਖਿਆ ਗਿਆ ਹੈ ।