ਵੱਡੀ ਖ਼ਬਰ: ਅਕਾਲੀ-ਬਸਪਾ ਨੇ ਐਲਾਨਿਆ ਮੁੱਖ ਮੰਤਰੀ ਚਿਹਰਾ, ਪੜ੍ਹੋ ਪੂਰੀ ਖ਼ਬਰ

 ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿਥੇ ਆਮ ਆਦਮੀ ਪਾਰਟੀ ਦੇ ਵੱਲੋਂ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਨੂੰ ਬਣਾਇਆ, ਉਥੇ ਹੀ ਅਕਾਲੀ ਦਲ-ਬਸਪਾ ਗੱਠਜੋੜ ਵੱਲੋਂ ਵੀ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰ ਦਿੱਤਾ ਹੈ।

ਅਜੀਤ ਦੀ ਖ਼ਬਰ ਦੇ ਮੁਤਾਬਿਕ, ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਮੁੱਖ ਮੰਤਰੀ ਦਾ ਚਿਹਰਾ ਸੁਖਬੀਰ ਸਿੰਘ ਬਾਦਲ ਹੋਣਗੇ।

ਇਸ ਸਬੰਧੀ ਸੁਖਬੀਰ ਸਿੰਘ ਬਾਦਲ ਵਲੋਂ ਖ਼ੁਦ ਜਾਣਕਾਰੀ ਪੱਤਰਕਾਰਾਂ ਨੂੰ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸੂਬੇ ਵਿਚ ਅਕਾਲੀ ਦਲ ਬਸਪਾ ਦੇ ਗੱਠਜੋੜ ਦੀ ਲਹਿਰ ਚੱਲ ਰਹੀ ਹੈ ਅਤੇ ਉਨ੍ਹਾਂ ਦਾਅਵਾ ਕੀਤਾ ਕਿ ਗੱਠਜੋੜ 80 ਤੋਂ ਵੱਧ ਸੀਟਾਂ ਹਾਸਲ ਕਰੇਗਾ।

ਦੱਸ ਦਈਏ ਕਿ, ਕਾਂਗਰਸ ਦੇ ਵੱਲੋਂ ਹੁਣ ਤੱਕ ਮੁੱਖ ਮੰਤਰੀ ਚਿਹਰੇ ਦਾ ਐਲਾਨ ਨਹੀਂ ਕੀਤਾ ਗਿਆ, ਪਰ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ, ਸੀਐਮ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਉਮੀਦਵਾਰ ਵਜੋਂ ਕਾਂਗਰਸ ਹਾਈਕਮਾਨ ਪੇਸ਼ ਕਰ ਸਕਦੀ ਹੈ।