ਵੱਡੀ ਖਬਰ: ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਹਾਈਕੋਰਟ ਤੋਂ ਮਿਲੀ ਪੈਰੋਲ

ਚੰਡੀਗੜ੍ਹ

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਪੈਰੋਲ ਮਿਲ ਗਈ ਹੈ।

ਜਾਣਕਾਰੀ ਲਈ ਦੱਸ ਦਈਏ ਕਿ, ਭਾਈ ਰਾਜੋਆਣਾ ਦੇ ਪਿਤਾ ਜਸਵੰਤ ਸਿੰਘ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ, ਜਿਸ ਤੋਂ ਬਾਅਦ ਰਾਜੋਆਣਾ ਦੀ ਭੈਣ ਵਲੋਂ ਅਦਾਲਤ ਵਿਚ ਰਹਿਮ ਅਪੀਲ ਲਾਉਂਦੇ ਹੋਏ, ਪਿਤਾ ਦੇ ਭੋਗ ਦੀਆਂ ਰਸਮਾਂ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਸੀ।

ਪੰਜਾਬ ਹਰਿਆਣਾ ਹਾਈਕੋਰਟ ਵਲੋਂ ਇਸ ਅਪੀਲ ਤੇ ਸੁਣਵਾਈ ਕਰਦਿਆਂ ਹੋਇਆਂ ਭਾਈ ਰਾਜੋਆਣਾ ਨੂੰ ਆਪਣੇ ਪਿਤਾ ਦੇ ਭੋਗ ਅਤੇ ਅੰਤਿਮ ਅਦਰਾਸ ਵਿੱਚ 31 ਜਨਵਰੀ  2022 ਨੂੰ ਲੁਧਿਆਣਾ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿੰਦਿਆਂ ਹੋਇਆ ਇੱਕ ਦਿਨ ਦੀ ਪੈਰੋਲ ਦਿੱਤੀ ਹੈ।

ਇਸ ਬਾਰੇ ਜਾਣਕਾਰੀ ਭਾਈ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਆਪਣੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ ਅਤੇ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ।