ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਮਹਾਰਾਣੀ ਪ੍ਰਨੀਤ ਕੌਰ ਨੂੰ ਕੀਤਾ ਨੋਟਿਸ ।ਸੱਤ ਦਿਨਾਂ ਅੰਦਰ ਮੰਗਿਆ ਜਵਾਬ

ਹਰਜਿੰਦਰ ਸਿੰਘ ਮੌਰੀਆ

ਨੌਰਥ ਟਾਇਮਜ ਬਿਊਰੋ            

               ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਮਹਾਰਾਣੀ ਪਰਨੀਤ ਕੌਰ ਨੂੰ  ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ |  ਇਸ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਸਾਰੇ ਪ੍ਰੋਗਰਾਮਾਂ ਵਿਚ ਜਾਣ ਦਾ ਕਾਰਨ ਪੁੱਛਿਆ ਹੈ | ਹਰੀਸ਼ ਚੌਧਰੀ ਨੇ ਮਹਾਰਾਣੀ ਪਰਨੀਤ ਕੋਲੋਂ ਸੱਤ ਦਿਨਾਂ ਦੇ ਅੰਦਰ ਅੰਦਰ ਜਵਾਬ ਮੰਗਿਆ ਹੈ | ਹਰੀਸ਼ ਚੌਧਰੀ ਨੇ ਦੱਸਿਆ ਹੈ ਕਿ ਕਾਂਗਰਸ ਦੇ ਵੱਡੇ ਲੀਡਰ ਪਟਿਆਲਾ ਤੋਂ ਮੇਰੇ ਸੰਪਰਕ ਵਿੱਚ ਹਨ ਅਤੇ ਮਹਾਰਾਣੀ ਪਰਨੀਤ ਕੌਰ ਬਾਰੇ ਸ਼ਿਕਾਇਤਾਂ ਵੀ ਲਗਾ ਰਹੇ ਹਨ | ਇਸ ਕਰਕੇ ਸੰਸਦ ਮੈਂਬਰ ਸੱਤ ਦਿਨਾਂ ਅੰਦਰ ਆਪਣਾ ਪੱਖ ਸਪਸ਼ਟ ਕਰਨ |

              ਜਿਕਰ ਯੋਗ ਹੈ ਕਿ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ ਹੁਣ ਉਨ੍ਹਾਂ ਨੇ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਐਲਾਨ ਕੀਤਾ ਹੈ | ਸੰਸਦ ਮੈਂਬਰ ਪਰਨੀਤ  ਕੌਰ ਅਜੇ ਵੀ ਕਾਂਗਰਸ ਪਾਰਟੀ ਵਿੱਚ ਸੇਵਾ ਨਿਭਾਅ ਰਹੇ ਹਨ |