ਸੀ ਐਮ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਚਾਰ ਲੱਖ ਮੁਆਵਜੇ ਦੀ ਕੀਤੀ ਮੰਗ

ਹਰਜਿੰਦਰ ਸਿੰਘ ਮੌਰੀਆ

ਨੌਰਥ ਟਾਇਮਜ ਬਿਊਰੋ

           ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕੋਰੋਨਾ ਮਹਾਮਾਰੀ ਕਾਰਣ ਮਰਨ ਵਾਲੇ ਲੋਕਾਂ ਦੇ ਵਾਰਸਾਂ ਨੂੰ ਮੁਆਵਜਾ ਦੇਣ ਸਬੰਧੀ ਆਪਣੇ ਐਲਾਨ ਨੂੰ ਲਾਗੂ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੇ ਪਿਛਲੇ ਐਲਾਨ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦੇਣ ਦੀ ਗੱਲ ਕੀਤੀ ਸੀ, ਜਿਸ ਨੂੰ ਅਮਲ ਵਿੱਚ ਲਿਆਉਣ ਦੀ ਲੋੜ ਹੈ।

 

           ਮੁੱਖ ਮੰਤਰੀ ਚਰਨਜੀਤ ਚੰਨੀ  ਨੇ ਲਿਖਿਆ ਕਿ ਮੈਨੂੰ ਲੱਗਦਾ ਹੈ ਕਿ 50 ਹਜ਼ਾਰ ਰੁਪਏ ਦਾ ਮੁਆਵਜ਼ਾ ਕਾਫ਼ੀ ਨਹੀ ਹੈ। ਸਾਡੀ ਸਰਕਾਰ ਇਸ ਸਕੀਮ ਤਹਿਤ ਪ੍ਰਾਪਤ ਕੁੱਲ ਰਕਮ ਦਾ 25% ਹਿੱਸਾ ਦੇਣ ਲਈ ਵੀ ਰਾਜੀ ਹੈ। ਇਸ ਪੱਤਰ ਵਿੱਚ ਚੰਨੀ ਨੇ ਲਿਖਿਆ ਕਿ ਕੋਰੋਨਾ ਵਾਇਰਸ ਨੇ ਦੇਸ਼ ਦੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਪ੍ਰਭਵਿਤ ਕੀਤਾ ਹੈ। ਲੱਖਾਂ ਲੋਕਾਂ ਦੀ ਬੇਵਕਤੀ ਮੌਤ ਹੋ ਗਈ, ਕੰਮਕਾਰ ਠੱਪ ਹੋ ਗਏ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਮਹਿੰਗੇ ਇਲਾਜ ਕਾਰਨ ਲੋਕ ਸੜਕਾਂ ਤੇ ਉਤਰਨ ਲਈ ਮਜਬੂਰ ਹੋ ਗਏ।

           ਲੋਕਾਂ ਦੀ ਸਾਂਲਾਂ ਦੀ ਜਮ੍ਹਾਂ ਪੂਜੀ ਖਤਮ ਹੋ ਚੁੱਕੀ ਹੈ ਅਤੇ ਲੋਕਾਂ ਉੱਪਰ ਵੱਡਾ ਕਰਜ਼ਾ ਵੀ ਹੈ। ਚਰਨਜੀਤ ਚੰਨੀ ਨੇ ਭਾਰਤ ਸਰਕਾਰ ਨੂੰ ਪੱਤਰ ਲਿਖ ਕੇ ਉਹਨਾਂ ਦੇ ਪੁਰਾਣੇ ਵਾਅਦੇ ਯਾਦ ਕਰਵਾਏ ਹਨ ਕਿ ਇੱਕ ਲੋਕਤਾਂਤਰੀ ਦੇਸ਼ ਹੋਣ ਦੇ ਨਾਤੇ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਇਸ ਸੰਕਟ ਦੀ ਘੜੀ ਵਿੱਚ ਆਪਣੇ ਨਾਗਰਿਕਾਂ ਦੀ ਮਦਦ ਕਰੀਏ।