ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕੱਸਿਆ ਰਾਹੁਲ ਗਾਂਧੀ 'ਤੇ ਨਿਸ਼ਾਨਾ

ਨਵੀਂ ਦਿੱਲੀ, 3 ਫਰਵਰੀ - ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਬੁੱਧਵਾਰ ਨੂੰ ਆਪਣੇ ਲੋਕ ਸਭਾ ਭਾਸ਼ਣ ਵਿਚ ਮੋਦੀ ਸਰਕਾਰ 'ਤੇ ਪਾਕਿਸਤਾਨ ਅਤੇ ਚੀਨ ਨੂੰ ਇਕੱਠੇ ਲਿਆਉਣ ਦਾ ਦੋਸ਼ ਲਗਾਉਣ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਆਲੋਚਨਾ ਕੀਤੀ। ਉਨ੍ਹਾਂ ਨੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ "ਇਤਿਹਾਸ ਦੇ ਕੁਝ ਸਬਕ ਕ੍ਰਮ ਵਿਚ ਹਨ | ਵਿਦੇਸ਼ ਮੰਤਰੀ ਦਾ ਕਹਿਣਾ ਸੀ ਕਿ ਪਾਕਿਸਤਾਨ ਨੇ 1963 'ਚ ਕਾਂਗਰਸ ਦੀ ਸਰਕਾਰ ਹੋਣ 'ਤੇ ਗੈਰ-ਕਾਨੂੰਨੀ ਤੌਰ 'ਤੇ ਸ਼ਕਸਗਾਮ ਘਾਟੀ ਚੀਨ ਨੂੰ ਸੌਂਪ ਦਿੱਤੀ ਸੀ।