ਬੇਘਰ ਪਰਿਵਾਰ ਤੋਂ ਪਲਾਟ ਦੇਣ ਲਈ ਪਟਵਾਰੀ ਮੰਗ ਰਿਹਾ ਸੀ 25000, ਉਤੋ ਆ ਗਈ ਵਿਜੀਲੈਸ ਟੀਮ. ਫੇਰ ਦੇਖੋ ਕੀ ਹੋਇਆ ?

ਰਿਪੋਰਟਰ:-  ਲਵਪ੍ਰੀਤ ਸਿੰਘ ਖ਼ੁਸ਼ੀ ਪੁਰ

                   ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਬੇਘਰੇ ਲੋਕਾਂ ਨੂੰ ਪਲਾਟ ਦੇਣ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ, ਪਰ ਜ਼ਮੀਨੀ ਪੱਧਰ ਤੇ ਕੁਝ ਅਧਿਕਾਰੀ ਗ਼ਰੀਬ ਲੋਕਾਂ ਕੋਲੋਂ ਪੈਸੇ ਵਸੂਲ ਕਰ ਕੇ ਉਨ੍ਹਾਂ ਨੂੰ ਪਲਾਟ ਦੇ ਰਹੇ ਹਨ|

                   ਅਜਿਹਾ ਹੀ ਇਕ ਮਾਮਲਾ ਗੁਰਦਾਸਪੁਰ ਦੇ ਹਲਕਾ ਦੀਨਾਨਗਰ ਤੋਂ ਸਾਹਮਣੇ ਆਇਆ ਹੈ ਜਿੱਥੇ ਬੀਡੀਪੀਓ ਦਫ਼ਤਰ ਦੀਨਾਨਗਰ ਵਿੱਚ ਤਾਇਨਾਤ ਇੱਕ ਪਟਵਾਰੀ ਨੂੰ ਵਿਜੀਲੈਂਸ ਨੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ਜਿਸ ਨੇ ਪਲਾਟ ਦੇਣ ਦੇ ਲਈ 25 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ |

                   ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਵਿਜੀਲੈਂਸ ਪ੍ਰੇਮ ਕੁਮਾਰ ਨੇ ਦੱਸਿਆ ਕਿ ਮੋਹਨ ਲਾਲ ਵਾਸੀ ਡੀਡਾ ਸੈਣੀਆਂ ਨੇ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਪਟਵਾਰੀ ਨਿਸ਼ਾਨ ਸਿੰਘ ਜੋ ਕਿ ਬੇਘਰੇ ਲੋਕਾਂ ਕੋਲੋਂ ਪੈਸੇ ਲੈ ਕੇ ਪਲਾਟ ਦੇ ਰਿਹਾ ਹੈ। ਜਿਸਦੇ ਚਲਦੇ ਅੱਜ ਪਟਵਾਰੀ ਨਿਸ਼ਾਨ ਸਿੰਘ ਨੂੰ ਰੰਗੇ ਹੱਥੀ 10 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਬੇਘਰੇ ਲੋਕਾਂ ਨੂੰ ਪਲਾਟ ਦੇਣ ਦੇ ਲਈ 25 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਸੀ ਅਧਿਕਾਰੀਆਂ ਨੇ ਦੱਸਿਆ ਕਿ ਇਸ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਇਸ ਦੇ ਖ਼ਿਲਾਫ਼ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ|

 

ਵੀਡੀਓ ਨੀਚੇ ਆਪਣੇ ਵਿਚਾਰ ਜਰੂਰ ਦੇਣਾ ਤੇ ਸਾਡਾ ਚੈਨਲ ਸਬਸਕ੍ਰਾਈਬ ਕਰਨਾ ਨਾ ਭੁੱਲਣਾ