ਰਾਹੁਲ ਗਾਂਧੀ ਨੇ ਕੀਤਾ ਵੱਡਾ ਖ਼ੁਲਾਸਾ; ਦੱਸਿਆ ਕੈਪਟਨ ਅਮਰਿੰਦਰ ਨੂੰ ਕਿਉਂ CM ਅਹੁਦੇ ਤੋਂ ਹਟਾਇਆ

ਫਤਿਹਗੜ੍ਹ ਸਾਹਿਬ-

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਪੰਜਾਬ ਦੇ ਫਤਿਹਗੜ੍ਹ ਸਾਹਿਬ ਪੁੱਜੇ, ਜਿੱਥੇ ਉਨ੍ਹਾਂ ਨੇ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਰਾਹੁਲ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਕਿਉਂ ਹਟਾਇਆ ਗਿਆ।


 
ਰਾਹੁਲ ਗਾਂਧੀ ਨੇ ਕਿਹਾ ਕਿ ਕੈਪਟਨ ਨੇ ਬਿਜਲੀ ਸਪਲਾਈ ਕੰਪਨੀਆਂ ਨਾਲ ਆਪਣੇ ਸਮਝੌਤੇ ਦਾ ਹਵਾਲਾ ਦੇ ਕੇ ਸੂਬੇ ਦੇ ਗਰੀਬ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਰਾਹੁਲ ਗਾਂਧੀ ਨੇ ਕਿਹਾ, ‘ਮੈਂ ਤੁਹਾਨੂੰ ਦੱਸਾਂਗਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਕਿਉਂ ਹਟਾਇਆ ਗਿਆ।