ਆਪ ਨੇਤਾ ਅਨਮੋਲ ਗਗਨ ਮਾਨ ਨੇ ਮੌਜੂਦਾ ਸਰਕਾਰ ਤੇ ਸਾਧਿਆ ਨਿਸ਼ਾਨਾ

ਹਰਜਿੰਦਰ ਸਿੰਘ ਮੌਰੀਆ

ਨੌਰਥ ਟਾਈਮਜ਼  ਬਿਊਰੋ

               ਲੁਧਿਆਣਾ ਦੇ ਹਲਕਾ ਆਤਮ ਨਗਰ ਪਹੁੰਚੀ ਆਪ ਨੇਤਾ ਅਨਮੋਲ ਗਗਨ ਮਾਨ ਨੇ ਮੌਜੂਦਾ ਸਰਕਾਰ ਤੇ ਸਾਧਿਆ ਨਿਸ਼ਾਨਾ | ਲੁਧਿਆਣਾ ਦੇ ਹਲਕਾ ਆਤਮ ਨਗਰ ਚ ਹਲਕਾ ਇੰਚਾਰਜ ਕੁਲਵੰਤ ਸਿੱਧੂ ਦੀ ਅਗਵਾਈ ਹੇਠ ਸਮਾਗਮ ਦੇ ਵਿਚ ਪਹੁੰਚੀ ਆਪ ਨੇਤਾ ਗਗਨ ਮਾਨ ਨੇ ਜਿੱਥੇ  ਵਿਰੋਧੀਆਂ ਖਿਲਾਫ ਜੰਮ ਕੇ ਭੜਾਸ ਕੱਢੀ ਤਾਂ ਉਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਾਰੀਫ਼ ਕਰਦੇ ਹੋਏ ਨਜ਼ਰ ਆਏ ਅਤੇ ਕਿਹਾ ਕਿ ਦਿੱਲੀ ਮਾਡਲ ਦੇ ਤਹਿਤ ਪੰਜਾਬ ਵਿਚ ਵਿਕਾਸ ਕਾਰਜ ਕਰਵਾਏ ਜਾਣਗੇ 

               ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਨਮੋਲ ਗਗਨ ਮਾਨ ਨੇ ਕਿਹਾ ਕਿ ਦਿੱਲੀ ਦੇ ਵਿੱਚ ਸਕੂਲਾਂ ਦਾ ਪੱਧਰ ਉੱਚਾ ਚੁੱਕਿਆ ਤਾਂ ਇਸੇ ਤਰੀਕੇ ਨਾਲ ਪੰਜਾਬ ਚ ਵੀ ਸਕੂਲਾਂ ਦਾ ਪੱਧਰ ਉੱਚਾ ਚੁੱਕਿਆ ਜਾਵੇਗਾ ਤਾਂ ਉਧਰ ਸਿਹਤ ਸਹੂਲਤਾਂ ਨੂੰ ਲੈ ਕੇ ਵੀ ਉਨ੍ਹਾਂ ਕਿਹਾ ਕਿ ਹਰ ਇਲਾਕੇ ਚ ਮੁਹੱਲਾ ਕਲੀਨਿਕ ਬਣਾਇਆ ਜਾਵੇਗਾ ਜਿਸ ਦੇ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ ਮਿਲੇਗੀ ਖੇਤੀ ਕਾਨੂੰਨਾਂ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਅਵਾਮ ਦੀ ਜਿੱਤ ਹੋਈ ਹੈ ਜਿਸ ਨੂੰ ਲੈ ਕੇ ਮੋਦੀ ਸਰਕਾਰ ਪੰਜਾਬੀਆਂ ਅੱਗੇ ਝੁਕੀ ਹੈ ਇਸ ਦੌਰਾਨ ਬੀਜੇਪੀ ਵੱਲੋਂ ਇੱਕ ਸੌ ਸਤਾਰਾਂ ਵਿਧਾਨ ਸਭਾ ਸੀਟਾਂ ਤੇ ਚੋਣਾਂ ਲੜਨ ਦੇ ਐਲਾਨ ਤੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਭ ਜਾਣਦੇ ਨੇ ਜਵਾਬ ਦੇਣਗੇ ਇਸ ਦੌਰਾਨ ਉਹ ਵੱਖ ਵੱਖ ਮੁੱਦਿਆਂ ਤੇ ਵੀ ਬੋਲਦੇ ਹੋਏ ਨਜ਼ਰ ਆਏ।