ਊਨਾ: ਪਟਾਕਾ ਫੈਕਟਰੀ 'ਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰ ਨੂੰ ਮਿਲਣਗੇ 2-2 ਲੱਖ ਰੁਪਏ

ਊਨਾ, 22 ਫਰਵਰੀ- ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ 'ਚ ਇਕ ਫੈਕਟਰੀ 'ਚ ਧਮਾਕਾ ਹੋਣ ਕਾਰਨ 6 ਔਰਤਾਂ ਦੀ ਮੌਤ ਹੋ ਗਈ ਤੇ ਕਈ ਔਰਤਾਂ ਇਸ ਹਾਦਸੇ 'ਚ ਝੁਲਸ ਗਈਆਂ। ਜਾਣਕਾਰੀ ਮੁਤਾਬਿਕ ਇਸ ਹਾਦਸੇ 'ਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ ਵਿਚੋਂ 2-2 ਲੱਖ ਰੁਪਏ ਅਤੇ ਜ਼ਖਮੀਆਂ ਲਈ 50,000 ਰੁਪਏ ਦਿੱਤੇ ਜਾਣਗੇ।