Samrala ਦੇ ਵਿਧਾਇਕ ਨੂੰ ਆਇਆ ਅਟੈਕ, ਹਸਪਤਾਲ ਦਾਖਲ

ਸਮਰਾਲਾ :  ਆਜ਼ਾਦ ਉਮੀਦਵਾਰ ਵਜੋਂ ਵਿਧਾਨ ਸਭਾ ਚੋਣ ਲੜ ਰਹੇ ਹਲਕਾ ਸਮਰਾਲਾ ਤੋਂ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਅੱਧੀ ਰਾਤ ਤੋਂ ਬਾਅਦ 12.30 ਵਜੇ ਉਨ੍ਹਾਂ ਦੇ ਗ੍ਰਹਿ ਸਮਰਾਲਾ ਵਿਖੇ ਹੀ ਅਟੈਕ ਆਇਆ। ਘਰ ਵਿਚ ਉਸ ਸਮੇਂ ਉਨ੍ਹਾਂ ਦੀ ਪਤਨੀ ਮੌਜੂਦ ਸੀ ਅਤੇ ਜਦੋਂ ਅਟੈਕ ਆਇਆ ਤਾਂ ਤੁਰੰਤ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਲਿਜਾਇਆ ਗਿਆ।