ਪੈਟਰੋਲ ਪੰਪਾਂ ’ਤੇ ਲੱਗੀਆਂ ਲੰਬੀਆਂ ਕਤਾਰਾਂ

ਚੰਡੀਗੜ੍ਹ : ਪੰਜਾਬ 'ਚ ਵੱਖ ਵੱਖ ਥਾਵਾਂ 'ਤੇ ਪੈਟਰੋਲ ਪੰਪਾਂ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ । ਲੋਕਾਂ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ’ਤੇ ਖ਼ਬਰਾਂ ਚੱਲ ਰਹੀਆਂ ਹਨ ਕਿ ਪੈਟਰੋਲ 20-25 ਰੁਪਏ ਲਿਟਰ ਮਹਿੰਗਾ ਹੋ ਰਿਹਾ ਹੈ, ਜਿਸ ਕਾਰਨ ਲੋਕ ਆਪਣੇ-ਆਪਣੇ ਵਾਹਨ ਲੈ ਕੇ ਪੈਟਰੋਲ ਪੰਪਾਂ ’ਤੇ ਵਾਹਨਾਂ ਦੀਆਂ ਟੈਂਕੀਆਂ ਫੁੱਲ ਕਰਵਾ ਰਹੇ ਹਨ।