ਪੰਜਾਬ ‘ਚ ਆਪ ਪਾਰਟੀ ਸਭ ਤੋਂ ਅੱਗੇ, ਦੂਜੀਆਂ ਪਾਰਟੀਆਂ ਨੂੰ ਛੱਡਿਆ ਪਿੱਛੇ

ਰੁਝਾਨਾਂ ਵਿਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲ ਗਿਆ ਹੈ। ਕਾਂਗਰਸ, ਅਕਾਲੀ ਦਲ ਵਰਗੀਆਂ ਰਵਾਇਤੀ ਧਿਰਾਂ ਇਸ ਦੇ ਨੇੜੇ ਤੇੜੇ ਵੀ ਨਜ਼ਰ ਨਹੀਂ ਆ ਰਹੀਆਂ ਹਨ। ਸ਼ੁਰੂਆਤੀ ਰੁਝਾਨਾਂ ਵਿਚ ਆਮ ਆਦਮੀ ਪਾਰਟੀ ਵੱਡੇ ਫਰਕ ਨਾਲ ਅੱਗੇ ਹਨ।

ਪੰਜਾਬ ਵਿੱਚ ਆਪ ਪਹਿਲੇ ਤੇ ਦੂਜੇ ਤੇ ਕਾਂਗਰਸ ਤੇ ਤੀਜੇ ਉੱਤੇ ਅਕਾਲੀ ਦਲ ਚੱਲ ਰਹੀ ਹੈ। ਇਸੇ ਤਰ੍ਹਾਂ ਜੇਕਰ ਹੌਟ ਸੀਟਾਂ ਦੀ ਗੱਲ ਕਰੀਏ ਤਾਂ ਸ਼ੁਰੂਆਤੀ ਰੁਝਾਨ ਦੌਰਾਨ ਪਟਿਆਲਾ ਸ਼ਹਿਰੀ ਤੋਂ ਕੈਪਟਨ ਅਮਰਿੰਦਰ ਸਿੰਘ ਤੋਂ ‘ਆਪ’ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ 7800 ਵੋਟਾਂ ਤੋਂ ਅੱਗੇ ਚੱਲ ਰਹੇ ਹਨ। ਵਿਧਾਨ ਸਭਾ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉੱਗੋਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਅੱਗੇ ਚੱਲ ਰਹੇ ਹਨ। ਲੰਬੀ ਤੋਂ ਪ੍ਰਕਾਸ਼ ਬਾਦਲ ਪਿੱਛੇ ਚੱਲ ਰਹੇ ਹਨ ਤੇ ਜਲਾਲਾਬਾਦ ਤੋਂ ਸੁਖਬੀਰ ਬਾਦਲ ਪਿੱਛੇ ਚੱਲ ਰਹੇ ਹਨ। ਜਾਣਕਾਰੀ ਅਨੁਸਾਰ ਭਗਵੰਤ ਮਾਨ ਧੂਰੀ ਤੋਂ 12000 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਖਰੜ ਤੋਂ ਆਪ ਉਮੀਦਵਾਰ ਅਨਮੋਲ ਗਗਨ ਅੱਗੇ ਚੱਲ ਰਹੇ ਹਨ।

ਪੰਜਾਬ ‘ਚ ਆਪ 86, ਕਾਂਗਰਸ 17 ਤੇ ਅਕਾਲੀ ਦਲ 10 ਸੀਟਾਂ ‘ਤੇ ਚੱਲ ਰਹੀ ਹੈ।