ਪੰਜਾਬ ਚੋਣ ਨਤੀਜੇ: ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਤੇ ਭਦੌੜ ਦੋਵਾਂ ਸੀਟਾਂ ਤੋਂ ਪਿੱਛੇ,

ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ‘ਤੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਪੰਜਾਬ ਦਾ ਅਗਲਾ ‘ਸਰਦਾਰ’ ਕੌਣ ਹੋਵੇਗਾ, ਇਸ ਦੀ ਤਸਵੀਰ ਕੁਝ ਘੰਟਿਆਂ ਬਾਅਦ ਹੀ ਸਪੱਸ਼ਟ ਹੋ ਜਾਵੇਗੀ। ਇਸ ਦੇ ਨਾਲ ਹੀ ਸੂਬੇ ਵਿੱਚ 66 ਥਾਵਾਂ ‘ਤੇ 117 ਗਿਣਤੀ ਕੇਂਦਰ ਬਣਾਏ ਗਏ ਹਨ। ਗਿਣਤੀ ਕੇਂਦਰਾਂ ਦੀ ਸਖ਼ਤ ਸੁਰੱਖਿਆ ਲਈ ਤਿੰਨ ਪੱਧਰੀ ਸੁਰੱਖਿਆ ਘੇਰਾਬੰਦੀ ਕੀਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 7500 ਦੇ ਕਰੀਬ ਮੁਲਾਜ਼ਮ ਗਿਣਤੀ ਦੇ ਕੰਮ ਲਈ ਤਾਇਨਾਤ ਕੀਤੇ ਗਏ ਹਨ। ਮੀਡੀਆ ਦੀ ਸਹੂਲਤ ਲਈ ਹਰੇਕ ਗਿਣਤੀ ਕੇਂਦਰ ‘ਤੇ ਮੀਡੀਆ ਸੈਂਟਰ ਬਣਾਏ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਪੂਰਬੀ ‘ਚ ਆਪ ਦੇ ਉਮੀਦਵਾਰ ਜੀਵਨਜੋਤ ਕੌਰ ਅੱਗੇ ਚੱਲ ਰਹੇ ਹਨ। ਇੱਥੇ ਉਨ੍ਹਾਂ ਦਾ ਮੁਕਾਬਲਾ ਨਵਜੋਤ ਸਿੱਧੂ ਤੇ ਬਿਕਰਮ ਮਜੀਠੀਆ ਨਾਲ ਹੈ।

ਇਸ ਦੇ ਨਾਲ ਹੀ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਤੇ ਭਦੌੜ ਦੋਵਾਂ ਸੀਟਾਂ ਤੋਂ ਪਿੱਛੇ ਚੱਲ ਰਹੇ ਹਨ। ਰੁਝਾਨਾਂ ‘ਚ ਆਪ ਨੂੰ ਮਿਲਿਆ ਬਹੁਮਤ, ਪੰਜਾਬ ‘ਚ ਆਪ ਪਾਰਟੀ ਸਭ ਤੋਂ ਅੱਗੇ ਚੱਲ ਰਹੀ ਹੈ।