ਸੁਖਦੇਵ ਸਿੰਘ ਢੀਂਡਸਾ ਨੇ ਆਮ ਆਦਮੀ ਪਾਰਟੀ `ਤੇ ਭਗਵੰਤ ਮਾਨ ਨੂੰ ਦਿੱਤੀ ਵਧਾਈ

ਚੰਡੀਗੜ੍ਹ-  ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਸਿੰਘ ਮਾਨ ਨੂੰ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਲੋਕਤੰਤਰ ਦੀ ਇਹੋ ਖੂਬਸੂਰਤੀ ਹੈ ਜਿਥੇ ਲੋਕ ਖੁਦ ਆਪਣੀ ਸਰਕਾਰ ਚੁਣਦੇ ਹਨ।

ਪੰਜਾਬ ਦੀ ਅਗਵਾਈ ਕਰਨ ਜਾ ਰਹੇ ਭਗਵੰਤ ਸਿੰਘ ਮਾਨ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸ:ਢੀਂਡਸਾ ਨੇ ਕਿਹਾ ਕਿ ਉਹ ਆਸ ਕਰਦੇ ਹਨ ਕਿ ਸੂਬੇ ਦੀ ਨਵੀਂ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ `ਤੇ ਖਰਾ ਉਤਰਕੇ ਵਿਖਾਵੇਗੀ।ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ (Punjab Election Results) ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਇਸ ਚੋਣ ਵਿਚ ਆਮ ਆਦਮੀ ਪਾਰਟੀ ਪੰਜਾਬ ਵਿਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਅਤੇ 92 ਸੀਟਾਂ 'ਤੇ ਅੱਗੇ ਚੱਲ ਰਹੀ ਹੈ। ਇਸ ਨੇ ਇਸ ਬੜ੍ਹਤ ਨਾਲ 14 ਸੀਟਾਂ ਜਿੱਤੀਆਂ ਹਨ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚੋਣਾਂ ਵਿੱਚ ਮਿਲੇ ਜ਼ਬਰਦਸਤ ਬਹੁਮਤ ਤੋਂ ਕਾਫੀ ਖੁਸ਼ ਹਨ।