ਜਲੰਧਰ : ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਅੱਜ ਦਿੱਲੀ ਜਾ ਕੇ ਮੈਂ ਸੰਗਰੂਰ ਦੇ ਐਮ.ਪੀ ਪਦ ਤੋਂ ਅਸਤੀਫ਼ਾ ਦੇ ਰਿਹਾ ਹਾਂ। ਸੰਗਰੂਰ ਦੇ ਲੋਕਾਂ ਨੇ ਇੰਨੇ ਸਾਲ ਮੈਨੂੰ ਬਹੁਤ ਪਿਆਰ ਦਿੱਤਾ, ਇਸ ਲਈ ਧੰਨਵਾਦ। ਹੁਣ ਪੂਰੇ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਸੰਗਰੂਰ ਦੇ ਲੋਕਾਂ ਨਾਲ ਵਾਅਦਾ ਕਰਦਾ ਹਾਂ ਕਿ ਕੁਝ ਹੀ ਮਹੀਨਿਆਂ ਵਿਚ ਉਨ੍ਹਾਂ ਦੀ ਆਵਾਜ਼ ਲੋਕ ਸਭਾ 'ਚ ਫ਼ਰਿ ਗੂੰਜੇਗੀ।