ਭਗਵੰਤ ਮਾਨ ਨੇ ਲੋਕ ਸਭਾ ਦੀ ਮੈਂਬਰੀ ਤੋਂ ਦਿੱਤਾ ਅਸਤੀਫ਼ਾ

ਨਵੀਂ ਦਿੱਲੀ, 14 ਮਾਰਚ - ਪੰਜਾਬ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਸਪੀਕਰ ਓਮ ਬਿਰਲਾ ਨੂੰ ਸੌਂਪ ਦਿੱਤਾ ਹੈ। ਇਸ ਮੌਕੇ ਭਗਵੰਤ ਮਾਨ ਦਾ ਕਹਿਣਾ ਸੀ ਕਿ ਮੈਂ ਪੰਜਾਬ ਦੇ ਲੋਕਾਂ ਦਾ ਬਹੁੱਤ ਧੰਨਵਾਦੀ ਹਾਂ। ਜਿਨ੍ਹਾਂ ਨੇ ਮੈਨੂੰ ਮੁੱਖ ਮੰਤਰੀ ਬਣਾਇਆ ਹੈ ਪਰ ਨਾਲ ਹੀ ਮੈਂ ਸੰਗਰੂਰ ਦੇ ਲੋਕਾਂ ਨੂੰ ਵੀ ਬਹੁਤ ਯਾਦ ਕਰਾਂਗਾ ਕਿਉਂਕਿ ਦੋ ਵਾਰ ਲੋਕਾਂ ਨੇ ਮੈਨੂੰ ਉਸ ਹਲਕੇ ਤੋਂ ਜਿਤਾਇਆ ਹੈ।