ਸਹੁੰ ਚੁੱਕ ਸਮਾਗਮ ਲਈ ਕਾਫ਼ਲੇ ਹੋਣ ਲੱਗੇ ਰਵਾਨਾ

ਸੰਗਰੂਰ, : - ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੋ ਰਹੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਿਲ ਹੋਣ ਲਈ ਪਿੰਡਾਂ ਵਿਚੋਂ ਸਵੇਰ ਤੋਂ ਹੀ ਕਾਫ਼ਲੇ ਰਵਾਨਾ ਹੋ ਰਹੇ ਹਨ। ਸਮਾਰੋਹ ਵਿਚ ਸ਼ਾਮਿਲ ਹੋਣ ਲਈ ਜ਼ਿਲ੍ਹੇ ਦੇ ਹਰ ਪਿੰਡ ਵਿਚ ਪੂਰਾ ਉਤਸ਼ਾਹ ਹੈ |