ਮਾਨਸਾ : ਸਿੱਧੂ ਮੂਸੇਵਾਲਾ ਨੂੰ ਹਾਲ ਹੀ ਵਿੱਚ ਪਾਰਟੀ ‘ਚ ਸ਼ਾਮਲ ਕਰਨ ‘ਤੇ ਫਿਰ ਰਾਹੁਲ ਗਾਂਧੀ ਨਾਲ ਮਿਲਵਾਉਣ ਮਗਰੋਂ ਚੋਣ ਮੈਦਾਨ ਵਿੱਚ ਉਹ ਨਜ਼ਰ ਆਉਣ ਲੱਗੇ ਹਨ। ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮਾਨਸਾ ਹਲਕੇ ਵਿੱਚ ਪਹੁੰਚੇ। ਸੀ.ਐੱਮ. ਚੰਨੀ ਨੇ ਮਾਨਸਾ ਜ਼ਿਲ੍ਹੇ ਦੇ ਹਰੇਕ ਹਲਕੇ ਲਈ 15-15 ਕਰੋੜ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਭੀਖੀ ਕਸਬੇ ਨੂੰ ਸਬ-ਡਿਵੀਜ਼ਨ ਦਾ ਦਰਜਾ ਦੇਣ, ਸਿਵਲ ਹਸਪਤਾਲ ਮਾਨਸਾ ਨੂੰ ਅਪਗ੍ਰੇਡ ਕਰਨ ਅਤੇ ਸਥਾਨਕ ਸਰਕਾਰੀ ਕਾਲਜ ਵਿੱਚ ਪੋਸਟ ਗ੍ਰੈਜੂਏਟ ਕੋਰਸ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ।
ਇਸ ਮੌਕੇ ‘ਤੇ ਉਨ੍ਹਾਂ ਨਾਲ ਗਾਇਕ ਸਿੱਧੂ ਮੂਸੇਵਾਲਾ ਵੀ ਮੌਜੂਦ ਸਨ। ਹੁਣ ਇਹ ਪੂਰੀ ਚਰਚਾ ਹੈ ਕਿ ਸਿੱਧੂ ਮੂਸੇਵਾਲਾ ਨੂੰ ਚੋਣ ਲੜਾਈ ਜਾ ਸਕਦੀ ਹੈ। ਸਿੱਧੂ ਮੂਸੇਵਾਲਾ ਨੂੰ ਮਾਨਸਾ ਤੋਂ ਟਿਕਟ ਮਿਲਣ ਦੀ ਸੰਭਾਵਨਾ ‘ਤੇ ਕਾਂਗਰਸ ਮਾਨਸਾ ਵਿੱਚ ਪਹਿਲਾਂ ਹੀ ਦੋ-ਫਾੜ ਹੋ ਚੁੱਕੀ ਹੈ।