ਬਸੰਤੀ ਰੰਗ ਵਿਚ ਰੰਗੇ ਨਜ਼ਰ ਆਏ ਭਗਵੰਤ ਮਾਨ ਅਤੇ ਰਾਘਵ ਚੱਢਾ

ਮੁਹਾਲੀ, 16 ਮਾਰਚ - ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਲਈ ਭਗਵੰਤ ਮਾਨ ਆਪਣੇ ਮੁਹਾਲੀ ਘਰ ਤੋਂ ਖਟਕੜ ਕਲਾਂ ਲਈ ਰਵਾਨਾ ਹੋਏ ਹਨ | ਉੱਥੇ ਹੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਬਸੰਤੀ ਰੰਗ ਵਿਚ ਰੰਗੇ ਨਜ਼ਰ ਆਏ ਭਗਵੰਤ ਮਾਨ ਅਤੇ ਰਾਘਵ ਚੱਢਾ ਦੀਆਂ ਪਹਿਲੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ | ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੇ ਨਾਲ ਮੁਹਾਲੀ ਏਅਰਪੋਰਟ ਤੋਂ ਖਟਕੜ ਕਲਾਂ ਲਈ ਰਵਾਨਾ ਹੋਣਗੇ |