CM ਭਗਵੰਤ ਮਾਨ ਪੰਜਾਬੀਆਂ ਲਈ ਕਰਨਗੇ ਜਾ ਰਹੇ ਨੇ ਵੱਡਾ ਐਲਾਨ

ਚੰਡੀਗੜ੍ਹ :ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦਾ ਅੱਜ ਪਹਿਲਾ ਦਿਨ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਨੂੰ ਲੈ ਕੇ ਟਵੀਟ ਕਰਦਿਆਂ ਲਿਖਿਆ ਹੈ ਕਿ ਪੰਜਾਬ ਦੇ ਹਿੱਤ ‘ਚ ਅੱਜ  17 ਮਾਰਚ ਨੂੰ ਇੱਕ ਬਹੁਤ ਵੱਡਾ ਫੈਸਲਾ ਲਿਆ ਜਾਵੇਗਾ। ਮਾਨ ਨੇ ਅੱਗੇ ਲਿਖਿਆ ਕਿ, ਪੰਜਾਬ ਦੇ ਇਤਿਹਾਸ ਵਿੱਚ ਅੱਜ ਤੱਕ ਕਿਸੇ ਨੇ ਵੀ ਅਜਿਹਾ ਫ਼ੈਸਲਾ ਨਹੀਂ ਲਿਆ ਹੋਵੇਗਾ। ਕੁਝ ਹੀ ਦੇਰ ਤਕ ਐਲਾਨ ਕਰਾਂਗਾ।