ਹੋਲੇ-ਮਹੱਲੇ ਮੌਕੇ ਖ਼ਾਲਸਾਈ ਰੰਗ ’ਚ ਰੰਗਿਆ ਸ੍ਰੀ ਅਨੰਦਪੁਰ ਸਾਹਿਬ

ਹੋਲਾ-ਮੁਹੱਲਾ ਮੌਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ ਤੇ ਵੱਡੀ ਗਿਣਤੀ ਵਿਚ ਸੰਗਤ ਹੋਲਾ ਮਹੱਲਾ ਮਨਾਉਣ ਲਈ ਆਨੰਦਪੁਰ ਸਾਹਿਬ ਵਿਖੇ ਪਹੁੰਚ ਰਹੀ ਹੈ ਅਤੇ ਗੁਰੂ ਘਰ ਵਿਚ ਨਤਮਸਤਕ ਹੋ ਰਹੀ ਹੈ। ਹੋਲਾ ਮਹੱਲਾ ਦੌਰਾਨ ਡ੍ਰੋਨ ਕੈਮਰੇ ਉਡਾਉਣ 'ਤੇ ਪਾਬੰਦੀ ਲਾ ਦਿੱਤੀ ਗਈ ਹੈ। ਇਹ ਪਾਬੰਦੀ ਮੇਲਾ ਖੇਤਰ ਵਿੱਚ ਡ੍ਰੋਨ ਕੈਮਰੇ ਉਡਾਉਣ 'ਤੇ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਮੁਤਾਬਕ ਸੁੱਰਖਿਆ ਦੇ ਮੱਦੇਨਜ਼ਰ ਪੁਲਿਸ ਵਿਭਾਗ ਵੱਲੋਂ ਡ੍ਰੋਨ ਦੀ ਵਰਤੋਂ ਕੀਤੀ ਜਾ ਸਕੇਗੀ। 

ਖਾਲਸਾ ਪੰਥ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਕੌਮੀ ਤਿਓਹਾਰ ਹੋਲਾ ਮਹੱਲਾ ਦੇ ਤੀਜੇ ਦਿਨ ਸ੍ਰੀ ਕੀਰਤਪੁਰ ਸਾਹਿਬ ਵਿਖੇ ਸੰਗਤਾਂ ਦੀ ਆਮਦ ਵਿਚ ਭਾਰੀ ਵਾਧਾ ਨਜ਼ਰ ਆਇਆ। ਸੰਗਤਾਂ ਆਪਣੇ ਵਾਹਨਾਂ 'ਤੇ ਸਵਾਰ ਹੋ ਕੇ ਗੁਰੂ ਘਰਾਂ ਦੇ ਦਰਸ਼ਨ ਕਰਨ ਉਪਰੰਤ ਅਤੇ ਕੁਝ ਸਮਾਂ ਧਾਰਮਿਕ ਦੀਵਾਨਾਂ ਵਿਚ ਹਾਜ਼ਰੀ ਭਰਨ ਤੋਂ ਬਾਅਦ ਆਪਣੇ ਵਾਹਨਾਂ 'ਤੇ ਸਵਾਰ ਹੋ ਕੇ ਅਗਲੇ ਪੜਾਅ ਲਈ ਰਵਾਨਾ ਹੋ ਰਹੀਆਂ ਸਨ।