10 ਨਵੇਂ ਮੰਤਰੀ ਬਣਾਏ ਜਾਣ 'ਤੇ ਰਾਜਾ ਵੜਿੰਗ ਨੇ ਦਿੱਤਾ ਵੱਡਾ ਬਿਆਨ

ਸ੍ਰੀ ਮੁਕਤਸਰ ਸਾਹਿਬ, 19 ਮਾਰਚ  ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਅਤੇ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੰਤਰੀ ਮੰਡਲ ਬਣਾਉਣਾ ਭਾਵੇਂ ਆਮ ਆਦਮੀ ਪਾਰਟੀ ਦਾ ਅੰਦਰੂਨੀ ਮਾਮਲਾ ਹੈ, ਪਰ ਮੈਨੂੰ ਲੱਗਦਾ ਹੈ ਕਿ ਅਮਨ ਅਰੋੜਾ, ਪ੍ਰੋਫ਼ੈਸਰ ਬਲਜਿੰਦਰ ਕੌਰ, ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਕੁਲਤਾਰ ਸਿੰਘ ਸੰਧਵਾਂ ਵੀ ਮੰਤਰੀ ਮੰਡਲ ਵਿਚ ਸ਼ਾਮਿਲ ਹੋਣੇ ਚਾਹੀਦੇ ਸਨ। ਇਹ ਉਹ ਲੋਕ ਹਨ, ਜਿਨ੍ਹਾਂ ਨੇ ਹਰ ਚੰਗੇ-ਮਾੜੇ ਸਮੇਂ ਆਮ ਆਦਮੀ ਪਾਰਟੀ ਦਾ ਸਾਥ ਦਿੱਤਾ। ਉਨ੍ਹਾਂ ਆਪਣੇ ਫੇਸਬੁੱਕ ਪੇਜ 'ਤੇ ਇਨ੍ਹਾਂ ਚਾਰਾਂ ਦੀਆਂ ਤਸਵੀਰਾਂ ਸਾਂਝੀਆਂ ਕਰਕੇ ਆਪਣੇ ਇਹ ਵਿਚਾਰ ਸਾਂਝੇ ਕੀਤੇ।