ਚੰਡੀਗੜ੍ਹ:- ਪੰਜਾਬ ਵਿਧਾਨ ਸਭਾ ਦੇ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਜਿੱਥੇ ਦੇਸ਼ ਦੀ ਆਜ਼ਾਦੀ ਦੇ ਨਾਇਕ ਸ਼ਹੀਦੇ ਆਜ਼ਮ ਭਗਤ ਸਿੰਘ ਤੇ ਭਾਰਤ ਦੇ ਸੰਵਿਧਾਨ ਦੇ ਰਚੇਤਾ ਡਾ ਭੀਮ ਰਾਓ ਅੰਬੇਦਕਰ ਦਾ ਬੁੱਤ ਪੰਜਾਬ ਵਿਧਾਨ ਸਭਾ ਚ ਲਗਾਉਣ ਲਈ ਮਤਾ ਪੇਸ਼ ਕੀਤਾ ਉਥੇ ਨਾਲ ਹੀ ਉਨ੍ਹਾਂ 23 ਮਾਰਚ ਨੂੰ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਸਮੂਹਕ ਛੁੱਟੀ ਦਾ ਐਲਾਨ ਕੀਤਾ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਹ ਸ਼ਹੀਦੀ ਦਿਹਾੜੇ ਦੀ ਛੁੱਟੀ ਸਿਰਫ਼ ਨਵਾਂ ਸ਼ਹਿਰ ਜ਼ਿਲ੍ਹੇ ਤੱਕ ਹੀ ਸੀਮਤ ਕੀਤੀ ਗਈ ਸੀ । ਇਸ ਸਮੇਂ ਪ੍ਰਤਾਪ ਸਿੰਘ ਬਾਜਵਾ ਕਾਂਗਰਸੀ ਵਿਧਾਇਕ ਨੇ ਇਹ ਮੰਗ ਕੀਤੀ ਕਿ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਵੀ ਬੁੱਤ ਲਗਾਇਆ ਜਾਵੇ । ਇਸ ਸਮੇਂ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਵੀ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਲਗਾਉਣ ਦੀ ਪ੍ਰੋੜਤਾ ਕਰਦਿਆਂ ਤੇ ਨਾਲ ਹੀ ਉਨ੍ਹਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਬੁੱਤ ਲਗਾਉਣ ਦੀ ਵੀ ਮੰਗ ਰੱਖੀ