ਕਾਨੂੰਨ ਤੇ ਸੈਰ ਸਪਾਟਾ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੰਭਾਲਿਆ ਅਹੁਦਾ

ਚੰਡੀਗੜ੍ਹ, 22 ਮਾਰਚ - ਪੰਜਾਬ ਦੇ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਚੰਡੀਗੜ੍ਹ ਵਿਖੇ ਕਾਨੂੰਨ ਤੇ ਸੈਰ ਸਪਾਟਾ ਮੰਤਰੀ ਦਾ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਦਾ ਕਹਿਣਾ ਹੈ ਕਿ "ਮੈਨੂੰ ਮਾਈਨਿੰਗ ਵਿਭਾਗ ਵੀ ਅਲਾਟ ਕੀਤਾ ਗਿਆ ਹੈ। ਹਰਜੋਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਸੂਬੇ ਵਿਚੋਂ ਮਾਈਨਿੰਗ ਮਾਫੀਆ ਨੂੰ ਖ਼ਤਮ ਕਰਨਾ ਅਤੇ ਇਕ ਇਮਾਨਦਾਰ ਮਾਈਨਿੰਗ ਨੀਤੀ ਨੂੰ ਲਾਗੂ ਕਰਨਾ ਸਾਡੀ ਤਰਜੀਹ ਹੈ |