ਯੋਗੀ ਆਦਿਤਿਆਨਾਥ ਅੱਜ ਦੂਜੀ ਵਾਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

ਲਖਨਊ (ਉੱਤਰ ਪ੍ਰਦੇਸ਼), 25 ਮਾਰਚ - ਯੋਗੀ ਆਦਿਤਿਆਨਾਥ ਸ਼ੁੱਕਰਵਾਰ ਨੂੰ ਲਖਨਊ ਦੇ ਏਕਾਨਾ ਸਟੇਡੀਅਮ ਵਿਚ ਇਕ ਸ਼ਾਨਦਾਰ ਸਮਾਰੋਹ ਵਿਚ ਦੂਜੀ ਵਾਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਸੀਨੀਅਰ ਭਾਜਪਾ ਨੇਤਾਵਾਂ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਿਲ ਹੋਣ ਦੀ ਉਮੀਦ ਹੈ। ਸੂਤਰਾਂ ਮੁਤਾਬਿਕ ਲਖਨਊ 'ਚ ਹੋਣ ਵਾਲੇ ਸ਼ਾਨਦਾਰ ਸਮਾਰੋਹ 'ਚ ਲਗਭਗ 85 ਹਜ਼ਾਰ ਲੋਕ ਸ਼ਿਰਕਤ ਕਰਨਗੇ।