ਖੰਨਾ, (ਪਰਮਜੀਤ ਸਿੰਘ ਧੀਮਾਨ) - ਇਥੋਂ ਦੇ ਨੇੜਲੇ ਪਿੰਡ ਬੀਜਾ ਵਿਖੇ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ ਵਿਖੇ ਡਿਪਟੀ ਡਾਇਰੈਕਟਰ ਬਲਵਿੰਦਰ ਸਿੰਘ ਦੀ ਅਗਵਾਈ ਹੇਠਾਂ ਡੇਅਰੀ ਸਿਖਲਾਈ ਕੋਰਸ ਚਲਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਵਿੰਦਰ ਸਿੰਘ ਨੇ ਦੱਸਿਆ ਕਿ ਕੋਰਸ ਦੌਰਾਨ ਸਿਖਿਆਰਥੀਆਂ ਨੂੰ ਡੇਅਰੀ ਫਾਰਮਿੰਗ ਸ਼ੁਰੂ ਕਰਨ ਤੋਂ ਪਹਿਲਾ ਧਿਆਨ ਯੋਗ ਗੱਲਾਂ, ਦੁਧਾਰੂ ਪਸ਼ੂਆਂ ਦੀਆਂ ਨਸਲਾਂ, ਨਸਲ ਸੁਧਾਰ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ ਦੀ ਵਿਉਂਤਬੰਦੀ, ਪਸ਼ੂਆਂ ਦੀਆਂ ਆਮ ਬਿਮਾਰੀਆਂ ਬਾਰੇ, ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਬਾਰੇ ਅਤੇ ਗੰਢੋਇਆ ਦੀ ਖਾਦ ਤਿਆਰ ਕਰਨ, ਸੰਤੁਲਿਤ ਪਸ਼ੂ ਖੁਰਾਕ ਤਿਆਰ ਕਰਨ ਤੇ ਵਰਤੋਂ, ਸਾਫ਼ ਦੁੱਧ ਪੈਦਾ ਕਰਨ, ਡੇਅਰੀ ਫਾਰਮਿੰਗ ਦੀ ਆਰਥਿਕਤਾ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਖਲਾਈ ਲੈਣ ਦੇ ਚਾਹਵਨ ਨੌਜਵਾਨ ਡਿਪਟੀ ਡਾਇਰੈਕਟਰ ਲੁਧਿਆਣਾ ਵਿਖੇ ਸੰਪਰਕ ਕਰ ਸਕਦੇ ਹਨ।