ਵਿਧਾਇਕ ਬਲਕਾਰ ਸਿੱਧੂ ਵੱਲੋਂ ਮੁੱਖ ਮੰਤਰੀ ਨਾਲ ਹਲਕੇ ਦੀਆਂ ਸਮੱਸਿਆਵਾਂ ਤੇ ਵਿਕਾਸ ਕਾਰਜਾਂ ਸਬੰਧੀ ਚਰਚਾ

ਰਾਮਪੁਰਾ ਫੂਲ: ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੀ ਤਰੱਕੀ ਤੇ ਵਿਕਾਸ ਕਾਰਜ ਸ਼ੁਰੂ ਕਰਨ ਲਈ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਹਲਕੇ ਦੀਆਂ ਸਮੱਸਿਆਵਾਂ ਸਾਂਝੀਆਂ ਕਰਨ ਲਈ ਵਿਸ਼ੇਸ਼ ਮੁਲਾਕਾਤ ਕੀਤੀ।ਇਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦੇ ਹੋਏ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਦੱਸਿਆ ਕਿ ਵਿਧਾਨ ਸਭਾ ਦੇ ਇੱਕ ਦਿਨਾਂ ਸੈਸ਼ਨ 'ਚ ਸ਼ਾਮਲ ਹੋਣ ਲਈ ਉਹ ਚੰਡੀਗੜ੍ਹ ਪਹੁੰਚੇ ਤੇ ਉਥੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਹਲਕਾ ਰਾਮਪੁਰਾ ਫੂਲ ਦੇ ਵਿਕਾਸ ਕਾਰਜ਼ ਸ਼ੁਰੂ ਕਰਨ ਤੇ ਹੋਰ ਸਮੱੱਸਿਆਵਾਂ ਸਬੰਧੀ ਖੁੱਲ੍ਹ ਕੇ ਵਿਚਾਰਾਂ ਕੀਤੀਆਂ।

ਵਿਧਾਇਕ ਬਲਕਾਰ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਲਕਾ ਰਾਮਪੁਰਾ ਫੂਲ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰਤ ਹੱਲ ਕਰਨ ਅਤੇ ਛੇਤੀ ਹੀ ਹਲਕੇ ਵਿੱਚ ਵਿਕਾਸ ਕਾਰਜ ਸ਼ੁਰੂ ਦਾ ਭਰੋਸਾ ਦਿੱਤਾ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਲਕਾ ਰਾਮਪੁਰਾ ਫੂਲ ਦੀਆਂ ਸਮੱਸਿਆਵਾਂ ਨੂੰ ਦਿਲਚਸਪੀ ਨਾਲ ਸੁਣਿਆ ਤੇ ਹਲਕੇ ਸਬੰਧੀ ਸਾਰੇ ਮਸਲੇ ਛੇਤੀ ਹੱਲ ਕਰਨ ਦਾ ਵਿਸਵਾਸ਼ ਦਿਵਾਇਆ।

ਵਿਧਾਇਕ ਬਲਕਾਰ ਸਿੱਧੂ ਨੇ ਦੱਸਿਆ ਕਿ ਇਸ ਹਲਕੇ ਵਿੱਚ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਾਰੀ ਵਾਰੀ ਕੈਬਨਿਟ ਮੰਤਰੀ ਰਹਿ ਚੁੱਕੇ ਹਨ ਪਰ ਹਲਕਾ ਵਿਕਾਸ ਪੱਖੋਂ ਬਿਲਕੁੱਲ ਪਛੜ ਕੇ ਰਹਿ ਗਿਆ। ਦੋਵੇਂ ਸਾਬਕਾ ਮੰਤਰੀਆਂ ਨੇ ਆਪਸੀ ਖਹਿਬਾਜੀ ਤਹਿਤ ਹਲਕੇ ਦੇ ਵਿਕਾਸ ਕਾਰਜ ਰੋਕੇ ਅਤੇ ਪਿੰਡਾਂ ਵਿਚ ਧੜੇਬਾਜੀਆਂ ਪੈਦਾ ਕੀਤੀਆਂ, ਇਸੇ ਕਾਰਨ ਦੋਵੇਂ ਮੰਤਰੀਆਂ ਨੂੰ ਹਾਰ ਦਾ ਮੂੰਹ ਵੇਖਣਾ ਪਿਆ।

ਸਿੱਧੂ ਨੇ ਕਿਹਾ ਕਿ ਹੁਣ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਜਿਸ ਦੀ ਯੋਗ ਅਗਵਾਈ ਲੋਕ ਨੇਤਾ ਮੁੱਖ ਮੰਤਰੀ ਭਗਵੰਤ ਮਾਨ ਕਰ ਰਹੇ ਹਨ ਜੋ ਜਮੀਨੀ ਪੱਧਰ ਤੋਂ ਉੱਠ ਕੇ ਮੁੱਖ ਮੰਤਰੀ ਬਣੇ ਹਨ ਜਦੋਂ ਕਿ ਪਹਿਲਾਂ ਵਾਲੇ ਮੁੱਖ ਮੰਤਰੀ ਰਾਜਾਸ਼ਾਹੀ ਤੇ ਰਜਵਾੜਿਆਂ ਦੀ ਪੈਦਾਇਸ ਸਨ। ਜਿਨ੍ਹਾਂ ਨੇ ਮਹਿਲਾਂ ਵਿੱਚੋਂ ਬਾਹਰ ਨਿਕਲਣ ਦੀ ਲੋੜ ਨਹੀਂ ਸਮਝੀ ਤੇ ਪੰਜਾਬ ਦੇ ਲੋਕਾਂ ਨੂੰ ਲਵਾਰਿਸ ਛੱਡ ਦਿੱਤਾ ਸੀ। ਪਰ ਹੁਣ ਲੋਕਾਂ ਦੀ ਅਸਲੀ ਸਰਕਾਰ ਬਣ ਗਈ ਤੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਦਾ ਰਾਹ ਖੁੱਲ੍ਹ ਗਿਆ