ਬਿਕਰਮ ਮਜੀਠੀਆ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ

ਮੁਹਾਲੀ : ਅਕਾਲੀ ਆਗੂ ਬਿਕਰਮ ਮਜੀਠੀਆ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ। ਮਜੀਠੀਆ ਨੇ ਸੁਪਰੀਮ ਕੋਰਟ ਤੋਂ ਮੁਹਾਲੀ 'ਚ ਦਰਜ ਨਸ਼ਿਆਂ ਦੇ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਸਮੇਂ ਮਜੀਠੀਆ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਮਜੀਠੀਆ ਨੂੰ ਅਜੇ ਜ਼ਮਾਨਤ ਨਹੀਂ ਮਿਲੀ ਹੈ। ਮਜੀਠੀਆ ਦਾ ਦੋਸ਼ ਹੈ ਕਿ ਚੋਣਾਂ ਕਾਰਨ ਉਨ੍ਹਾਂ ਨੂੰ ਫਸਾਉਣ ਲਈ ਇਹ ਮਾਮਲਾ ਦਰਜ ਕੀਤਾ ਗਿਆ ਸੀ।