ਸ਼ਿਵ ਸੈਨਾ ਹਿੰਦ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ ਨੇ ਕਮਲਜੀਤ ਕਮਲ ਨੂੰ ਕੀਤਾ ਸਨਮਾਨਿਤ

 ਖੰਨਾ, (ਪਰਮਜੀਤ ਸਿੰਘ ਧੀਮਾਨ) - ਖਾਲਿਸਤਾਨ ਅਤੇ ਅੱਤਵਾਦ ਦੇ ਵਿਰੁੱਧ ਨਿਡਰਤਾ ਤੇ ਦਲੇਰੀ ਨਾਲ ਅਵਾਜ ਬੁਲੰਦ ਕਰਨ ਵਾਲੇ ਅਤੇ ਵੱਖ-ਵੱਖ ਹਿੰਦੂ ਸੰਗਠਨਾਂ ਦੇ ਮੀਡੀਆ ਸਲਾਹਕਾਰ ਉਘੇ ਜਰਨਲਿਸਟ ਕਮਲਜੀਤ ਸਿੰਘ ਕਮਲ ਨੂੰ ਸ਼ਿਵ ਸੈਨਾ ਹਿੰਦ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ ਵੱਲੋਂ ਸਨਮਾਨਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਨਿਸ਼ਾਂਤ ਸ਼ਰਮਾ ਨੇ ਕਿਹਾ ਕਿ ਕਮਲਜੀਤ ਸਿੰਘ ਕਮਲ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੇ ਤਕਰੀਬਨ ਸਾਰੇ ਹੀ ਪ੍ਰਸਿੱਧ ਹਿੰਦੂ ਸੰਗਠਨਾਂ ਨਾਲ ਮਿਲ ਕੇ ਖਾਲਿਸਤਾਨ ਅਤੇ ਅੱਤਵਾਦ ਵਿਰੁੱਧ ਨਿਡਰਤਾ ਨਾਲ ਆਵਾਜ ਉਠਾਈ ਜਾ ਰਹੀ ਹੈ, ਉਥੇ ਹੀ ਇਕ ਸਿੱਖ ਪਰਿਵਾਰ ਨਾਲ ਸੰਬਧਿਤ ਹੋਣ ਦੇ ਬਾਵਜੂੁਦ ਸਨਾਤਨ ਧਰਮ ਨੂੰ ਪ੍ਰਫੁੱਲਿਤ ਕਰਨ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾ ਕੇ ਇਕ ਨਵੀਂ ਮਿਸਾਲ ਪੇਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਕਮਲਜੀਤ ਸਿੰਘ ਕਮਲ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਖਾਲਿਸਤਾਨ ਅਤੇ ਅੱਤਵਾਦ ਵਿਰੁੱਧ ਉਨ੍ਹਾਂ ਦੀ ਕਲਮ ਬੇਖੋਫ ਹੋ ਕੇ ਇਸੇ ਤਰ੍ਹਾਂ ਚੱਲਦੀ ਰਹੇਗੀ। ਉਨ੍ਹਾਂ ਕਿਹਾ ਕਿ ਖਾਲਿਸਤਾਨ ਦਾ ਰਾਗ ਅਲਾਪਣ ਵਾਲੇ ਚੰਦ ਮੁੱਠੀ ਭਰ ਲੋਕਾਂ ਦੇ ਪੰਜਾਬ ਵਿਚਲੀ ਹਿੰਦੂ ਸਿੱਖ ਏਕਤਾ ਨੂੰ ਖਤਮ ਕਰਨ ਦੇ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਖਾਲਿਸਤਾਨ ਅਤੇ ਅੱਤਵਾਦ ਦੇ ਨਾਮ ’ਤੇ ਪੰਜਾਬ ਦਾ ਮਹੌਲ ਖਰਾਬ ਕਰਨ ਵਾਲੀਆਂ ਦੇਸ਼ ਵਿਰੋਧੀ ਤਾਕਤਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ ਤੇ ਸਨਾਤਨ ਧਰਮ ਦੇ ਪ੍ਰਚਾਰ ਤੇ ਪਸਾਰ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ।