ਨਵੀਂ ਦਿੱਲੀ : ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ(Congress MP Ravneet Singh Bittu) ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨਾਲ ਅਚਾਨਕ ਮੁਲਾਕਾਤ ਕੀਤੀ। ਇਸ ਹੈਰਾਨੀਜਨਕ ਘਟਨਾ ਨੇ ਸਿਆਸੀ ਹਲਕਿਆਂ ਵਿੱਚ ਤਰਥੱਲੀ ਮਚਾ ਦਿੱਤੀ ਹੈ ਅਤੇ ਕਈ ਤਰ੍ਹਾਂ ਦੀਆਂ ਕਿਆਸਅਰਾਈਆਂ ਸ਼ੁਰੂ ਹੋ ਗਈਆਂ ਹਨ।
ਕਾਂਗਰਸ ਸਾਂਸਦ ਨੇ ਪ੍ਰਧਾਨ ਮੰਤਰੀ ਨਾਲ ਆਪਣੀ ਮੁਲਾਕਾਤ ਦੀਆਂ ਤਸਵੀਰਾਂ ਦੇ ਨਾਲ ਇੱਕ ਟਵੀਟ ਪੋਸਟ ਕੀਤਾ ਹੈ, ਜਿਸ ਵਿੱਚ ਭਵਿੱਖ ਵਿੱਚ ਉਸ ਦੇ ਸੰਭਾਵੀ ਕਦਮਾਂ ਬਾਰੇ ਅਟਕਲਾਂ ਨੂੰ ਵਧਾ ਦਿੱਤਾ ਗਿਆ ਹੈ। ਹਾਲਾਂਕਿ ਰਵਨੀਤ ਬਿੱਟੂ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੌਰਾਨ ਪੰਜਾਬ ਦੇ ਮੁੱਦਿਆਂ 'ਤੇ ਚਰਚਾ ਕੀਤੀ ਸੀ। ਇਸ ਮੁਲਾਕਾਤ ਤੋਂ ਬਾਅਦ ਬਿੱਟੂ ਨੇ ਟਵੀਟ ਕੀਤਾ, "ਅੱਜ ਭਾਰਤ ਦੇ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੂੰ ਮਿਲੇ ਅਤੇ ਪੰਜਾਬ ਦੇ ਮੁੱਦਿਆਂ 'ਤੇ ਚਰਚਾ ਕੀਤੀ।"