ਚੰਡੀਗੜ੍ਹ 'ਚ ਮਾਸਕ ਨਾ ਪਾਉਣ 'ਤੇ ਹੁਣ ਜਾਰੀ ਨਹੀਂ ਹੋਵੇਗਾ ਚਲਾਨ, ਹੁਕਮ ਜਾਰੀ

ਚੰਡੀਗੜ੍ਹ : ਸਿਟੀ ਬਿਊਟੀਫੁੱਲ ਦੇ ਲੋਕਾਂ ਨੂੰ ਦੋ ਸਾਲਾਂ ਬਾਅਦ ਮਾਸਕ ਤੋਂ ਆਜ਼ਾਦੀ ਮਿਲ ਗਈ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਸੋਮਵਾਰ ਨੂੰ ਮਾਸਕ ਪਹਿਨਣ ਦੀ ਲਾਜ਼ਮੀ ਵਿਵਸਥਾ ਨੂੰ ਖਤਮ ਕਰਨ ਦਾ ਹੁਕਮ ਜਾਰੀ ਕੀਤਾ ਹੈ। ਚੰਡੀਗੜ੍ਹ ਦੇ ਸਲਾਹਕਾਰ ਧਰਮਪਾਲ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਹੁਣ ਮਾਸਕ 'ਤੇ ਕੋਈ ਪਲੇਂਟੀ ਅਤੇ ਜੁਰਮਾਨਾ ਨਹੀਂ ਹੋਵੇਗਾ। ਕਿਸੇ ਵੀ ਜਨਤਕ ਅਤੇ ਕੰਮ ਵਾਲੀ ਥਾਂ 'ਤੇ ਹੁਣ ਮਾਸਕ ਲਾਜ਼ਮੀ ਨਹੀਂ ਹਨ। ਪਰ ਪ੍ਰਸ਼ਾਸਨ ਨੇ ਲੋਕਾਂ ਨੂੰ ਜਨਤਕ ਥਾਵਾਂ 'ਤੇ ਸਮਾਜਿਕ ਦੂਰੀ ਦਾ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ।

ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਕਿਹਾ ਕਿ ਹੁਣ ਸ਼ਹਿਰ ਵਿੱਚ ਕਰੋਨਾ ਦਾ ਸੰਕਰਮਣ ਨਾਂਹ ਦੇ ਬਰਾਬਰ ਹੈ, ਇਸ ਲਈ ਲੋਕਾਂ ਲਈ ਮਾਸਕ ਪਹਿਨਣਾ ਵਿਕਲਪਿਕ ਹੋਵੇਗਾ ਅਤੇ ਚਲਾਨ ਨਹੀਂ ਕੱਟਿਆ ਜਾਵੇਗਾ। ਮੈਂ ਹੁਕਮ ਜਾਰੀ ਕਰ ਦਿੱਤਾ ਹੈ। ਹਾਲਾਂਕਿ, ਅਸੀਂ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਦੇਵਾਂਗੇ।ਦੱਸ ਦੇਈਏ ਕਿ ਚੰਡੀਗੜ੍ਹ 'ਚ ਮਾਸਕ ਨਾ ਪਹਿਨਣ 'ਤੇ ਇਕ ਹਜ਼ਾਰ ਰੁਪਏ ਦਾ ਚਲਾਨ ਕੱਟਿਆ ਜਾਂਦਾ ਸੀ। ਇਹ ਚਲਾਨ ਯੂਟੀ ਪ੍ਰਸ਼ਾਸਨ, ਐਸਡੀਐਸ ਅਤੇ ਪੁਲੀਸ ਦੀਆਂ ਟੀਮਾਂ ਵੱਲੋਂ ਮਿਲ ਕੇ ਕੀਤੇ ਜਾਂਦੇ ਸਨ। ਜਦੋਂ ਕੋਰੋਨਾ ਦੀਆਂ ਤਿੰਨੋਂ ਲਹਿਰਾਂ 'ਚ ਕੋਰੋਨਾ ਦੇ ਮਾਮਲੇ ਵਧੇ ਤਾਂ ਪ੍ਰਸ਼ਾਸਨ ਨੇ ਮਾਸਕ ਨਾ ਪਹਿਨਣ ਵਾਲਿਆਂ 'ਤੇ ਸਖਤ ਕਾਰਵਾਈ ਕੀਤੀ ਪਰ ਤੀਜੀ ਲਹਿਰ ਤੋਂ ਬਾਅਦ ਜਿਵੇਂ ਹੀ ਕੋਰੋਨਾ ਦੇ ਮਾਮਲੇ ਘਟੇ ਤਾਂ ਚਲਾਨਾਂ ਦੀ ਗਿਣਤੀ ਵੀ ਕਾਫੀ ਘਟ ਗਈ। ਇਨ੍ਹੀਂ ਦਿਨੀਂ ਕਰੋਨਾ ਦੇ ਮਾਮਲੇ ਸਿਰਫ਼ ਨਾਮ ਦੇ ਹਨ, ਇਸ ਲਈ ਚਲਾਨ ਨਹੀਂ ਹੋ ਰਹੇ ਸਨ। ਤੁਹਾਨੂੰ ਦੱਸ ਦੇਈਏ ਕਿ ਹਰਿਆਣਾ ਸਰਕਾਰ ਨੇ ਵੀ ਮਾਸਕ ਦੀ ਜ਼ਰੂਰਤ ਨੂੰ ਖਤਮ ਕਰ ਦਿੱਤਾ ਹੈ। ਹਾਲਾਂਕਿ, ਪ੍ਰਸ਼ਾਸਨ ਲੋਕਾਂ ਨੂੰ ਭੀੜ-ਭੜੱਕੇ ਵਾਲੀਆਂ ਥਾਵਾਂ 'ਤੇ ਮਾਸਕ ਲਗਾਉਣ ਲਈ ਸਲਾਹ ਜਾਰੀ ਕਰਦਾ ਰਹੇਗਾ। ਕੋਰੋਨਾ ਸੰਕਰਮਣ ਦੇ ਕਾਰਨ, ਯੂਟੀ ਪ੍ਰਸ਼ਾਸਨ ਨੇ ਅਪ੍ਰੈਲ 2020 ਵਿੱਚ ਮਾਸਕ ਪਹਿਨਣ 'ਤੇ ਕਈ ਹੋਰ ਪਾਬੰਦੀਆਂ ਲਗਾਈਆਂ ਸਨ।