ਸਮੁੱਚੀ ਟੀਮ ਵੱਲੋਂ ਜ਼ਿੰਮੇਵਾਰੀ ਤੇ ਤਨਦੇਹੀ ਨਾਲ ਨਿਭਾਈ ਡਿਊਟੀ ਸਦਕਾ ਜ਼ਿਲ੍ਹੇ ’ਚ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਚੋਣਾਂ ਯਕੀਨੀ ਬਣਾਈਆਂ ਗਈਆਂ : ਮਾਧਵੀ ਕਟਾਰੀਆ

ਮਾਲੇਰਕੋਟਲਾ 08 ਅਪ੍ਰੈਲ(ਭੁਪਿੰਦਰ ਗਿੱਲ) -ਵਿਧਾਨ ਸਭਾ ਚੋਣਾਂ ਵਿੱਚ ਅਧਿਕਾਰੀਆਂ/ਕਰਮਚਾਰੀਆਂ ਦੇ ਯੋਗਦਾਨ ਨੂੰ ਮਾਨਤਾ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਮਾਧਵੀ ਕਟਾਰੀਆ ਪਿਛਲੇ ਦਿਨੀਂ ਪੰਜਾਬ ਉਰਦੂ ਅਕਾਦਮੀ ਵਿਖੇ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ 125  ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।

                 ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਸੌਂਪਦਿਆਂ ਉਨ੍ਹਾਂ ਵੱਲੋਂ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਪੂਰੀ ਜ਼ਿੰਮੇਵਾਰੀ, ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਈ ਡਿਊਟੀ ਸਦਕਾ ਜ਼ਿਲ੍ਹੇ ਵਿੱਚ ਸਮੁੱਚੀ ਚੋਣ ਪ੍ਰਕਿਰਿਆ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ। ਉਨ੍ਹਾਂ ਕਿਹਾ ਕਿ ਸਾਰੀ ਟੀਮ ਵਧਾਈ ਦੀ ਪਾਤਰ ਹੈ, ਜਿਸ ਨੇ ਇਸ ਵਿਸ਼ਾਲ ਪ੍ਰਕਿਰਿਆ ਨੂੰ ਜ਼ਿਲ੍ਹੇ ਵਿੱਚ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਵਿੱਚ ਸ਼ਲਾਘਾਯੋਗ ਯੋਗਦਾਨ ਦਿੱਤਾ। ਉਨ੍ਹਾਂ ਟੀਮ ਮੈਂਬਰਾਂ ਨੂੰ ਭਵਿੱਖ ਵਿੱਚ ਵੀ ਆਪਣੀਆਂ ਪੇਸ਼ੇਵਾਰ ਜ਼ਿੰਮੇਵਾਰੀਆਂ ਇਸੇ ਜੋਸ਼ ਅਤੇ ਲਗਨ ਨਾਲ ਨਿਭਾਉਣ ਲਈ ਉਤਸ਼ਾਹਿਤ ਕੀਤਾ।

               ਪ੍ਰਸ਼ੰਸਾ ਪੱਤਰ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ, ਡੀ.ਪੀ.ਆਰ.ਓ ਸ੍ਰੀ ਪ੍ਰਭਦੀਪ ਸਿੰਘ ਨੱਥੌਵਾਲ, ਸਵੀਪ ਨੋਡਲ ਅਫ਼ਸਰ ਸ੍ਰੀ ਮੁਹੰਮਦ ਬਸ਼ੀਰ,ਸਿਵਲ ਸਰਜਨ ਡਾਕਟਰ ਮੁਕੇਸ਼ ਕੁਮਾਰ,ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸੰਜੀਵ ਸ਼ਰਮਾ,ਡੀ.ਡੀ.ਐਫ ਗਾਇਤਰੀ,ਸੀ.ਡੀ.ਪੀ.ਓ ਸ੍ਰੀ ਪਵਨ ਕੁਮਾਰ, ਤਹਿਸੀਲ ਭਲਾਈ ਅਫ਼ਸਰ ਸ੍ਰੀ ਜਗਦੀਪ ਸ਼ਰਮਾ ਤੋਂ ਇਲਾਵਾ  ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ, ਸਹਾਇਕ ਨੋਡਲ ਅਫ਼ਸਰਾਂ, ਮਾਸਟਰ ਟਰੇਨਰ , ਐਮ.ਸੀ.ਐਮ.ਸੀ ਕਮੇਟੀ, ਸ਼ਿਕਾਇਤਾਂ ਸੈੱਲ, ਸੀ ਵੀਜ਼ਲ ਟੀਮਾਂ ਨੂੰ ਸਨਮਾਨ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਇਸ ਵਿਸ਼ਾਲ ਕਾਰਜ ਨੂੰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਸਦਕਾ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਹੈ।

                       ਪ੍ਰਸ਼ੰਸਾ ਪੱਤਰ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੇ ਡਿਪਟੀ ਕਮਿਸ਼ਨਰ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਵਚਨਬੱਧਤਾ ਦੁਹਰਾਈ।